For the best experience, open
https://m.punjabitribuneonline.com
on your mobile browser.
Advertisement

ਲੇਖਕ ਮਹਿੰਦਰ ਸਿੰਘ ਦੁਸਾਂਝ ਦਾ ਸਨਮਾਨ 19 ਨੂੰ

08:07 AM Mar 15, 2024 IST
ਲੇਖਕ ਮਹਿੰਦਰ ਸਿੰਘ ਦੁਸਾਂਝ ਦਾ ਸਨਮਾਨ 19 ਨੂੰ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਮਾਰਚ
ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਕੈਨੇਡਾ ਵੱਸਦੇ ਪੰਜਾਬੀ ਕਵੀ ਮੰਗਾ ਸਿੰਘ ਬਾਸੀ ਦੇ ਪਿਤਾ ਦੀ ਯਾਦ ਵਿੱਚ ਸਥਾਪਿਤ ਪੁਰਸਕਾਰ ਇਸ ਸਾਲ ਉੱਘੇ ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੁਸਾਂਝ ਨੂੰ 19 ਮਾਰਚ ਸਵੇਰੇ 11 ਵਜੇ ਕਾਲਜ ਕੈਂਪਸ ਵਿੱਚ ਪ੍ਰਦਾਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਵਰਿਆਮ ਸਿੰਘ ਸੰਧੂ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਰਵਿੰਦਰ ਸਹਿਰਾਅ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਉਪ ਕੁਲਪਤੀ ਡਾ. ਐਸਪੀ ਸਿੰਘ ਕਰਨਗੇ। ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ. ਲਖਵਿੰਦਰ ਜੌਹਲ, ਮਹਿੰਦਰ ਸਿੰਘ ਦੁਸਾਂਝ ਦੀ ਸਾਹਿਤ ਰਚਨਾ ਤੇ ਸ਼ਖ਼ਸੀਅਤ ਬਾਰੇ ਜਾਣ ਪਛਾਣ ਕਰਵਾਉਣਗੇ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਰਾਸ਼ੀ ਤੋਂ ਇਲਾਵਾ ਸਨਮਾਨ ਪੱਤਰ ਤੇ ਦੁਸ਼ਾਲਾ ਭੇਟ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਇਹ ਪੁਰਸਕਾਰ 6 ਸ਼ਖਸੀਅਤਾਂ ਨੂੰ ਪ੍ਰਦਾਨ ਕੀਤਾ ਜਾ ਚੁਕਾ ਹੈ।

Advertisement

Advertisement
Author Image

joginder kumar

View all posts

Advertisement
Advertisement
×