ਲੇਖਕਾ ਪਰਮਜੀਤ ਕੌਰ ਸਰਹਿੰਦ ਦੇ ਪਤੀ ਦਾ ਦੇਹਾਂਤ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 30 ਮਾਰਚ
ਜ਼ਿਲਾ ਲਿਖਾਰੀ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੇ ਪਤੀ ਤੇ ਸਾਬਕਾ ਮੈਨੇਜਰ ਊਧਮ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਕਰੀਬ 78 ਸਾਲਾਂ ਦੇ ਸਨ। ਉਨ੍ਹਾਂ ਫੋਰਟਿਸ ਹਸਪਤਾਲ ਮੁਹਾਲੀ ਵਿਚ ਬੀਤੇ ਦਿਨੀਂ ਆਖਰੀ ਸਾਹ ਲਿਆ। ਉਨ੍ਹਾਂ ਦੀਆਂ ਵਿਦੇਸ਼ ਰਹਿੰਦੀਆਂ ਧੀਆਂ ਦੇ ਅੱਜ ਇਥੇ ਆਉਣ ਮਗਰੋਂ ਨੇੜਲੇ ਪਿੰਡ ਸਾਨੀਪੁਰ ਵਿਚ ਸਸਕਾਰ ਕਰ ਦਿੱਤਾ ਗਿਆ। ਵਰਨਣਯੋਗ ਹੈ ਕਿ ਸ੍ਰੀ ਊਧਮ ਸਿੰਘ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਕੇਸਗੜ੍ਹ ਸਾਹਿਬ (ਆਨੰਦਪੁਰ ਸਾਹਿਬ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸੇਵਾ ਨਿਭਾਉਣ ਉਪਰੰਤ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਸੇਵਾਮੁਕਤ ਹੋਏ ਸਨ। ਉਹ ਪਿਛਲੇ ਕਈ ਸਾਲਾਂ ਤੋਂ ਜ਼ਿਲ੍ਹਾ ਲਿਖਾਰੀ ਸਭਾ ਦੇ ਅਣਥੱਕ ਕਾਮੇ ਵਜੋਂ ਨਿਸ਼ਕਾਮ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਕਈ ਵਰ੍ਹੇ ਪਹਿਲਾਂ ਉਨ੍ਹਾਂ ਦੇ ਇਕਲੌਤੇ ਬੇਟੇ ਦਿਲਰਾਜ ਸਿੰਘ ਦੀ ਇੱਕ ਸੜਕ ਹਾਦਸੇ ਦੌਰਾਨ ਭਰੀ ਜਵਾਨੀ ’ਚ ਮੌਤ ਹੋ ਗਈ ਸੀ।