ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਨਾਲ ਰੰਗ ਬੰਨ੍ਹਿਆ

08:40 AM Jun 23, 2024 IST
ਦੋਆਬਾ ਸਾਹਿਤ ਸਭਾ ਦੀ ਮੀਟਿੰਗ ਮੌਕੇ ਸਾਹਿਤਕਾਰ। -ਫੋਟੋ: ਸੇਖੋਂ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 22 ਜੂਨ
ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਡਾ. ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗਾਂਧੀ ਪਾਰਕ ਸਥਿਤ ਸਵਰਗੀ ਮੇਜਰ ਸਿੰਘ ਮੌਜੀ ਯਾਦਗਾਰੀ ਲਾਇਬਰੇਰੀ ਵਿਚ ਹੋਈ। ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਪ੍ਰੋ. ਸੰਧੂ ਵਰਿਆਣਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਭਾ ਦੇ ਅਹੁਦੇਦਾਰਾਂ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਮਸਲਿਆਂ ਉੱਤੇ ਚਰਚਾ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਜੋਂ ਇਕ ਗੈਰ ਪੰਜਾਬੀ ਅਤੇ ਗੈਰ ਸਿਖਿਆ ਸ਼ਾਸਤਰੀ ਦੀ ਨਿਯੁਕਤੀ ਉੱਤੇ ਵਿਰੋਧ ਜਤਾਇਆ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਕਿੱਤਾਮਈ ਕੋਰਸਾਂ ਦੀਆਂ ਫੀਸਾਂ ਪ੍ਰਾਈਵੇਟ ਕਾਲਜਾਂ ਦੇ ਬਰਾਬਰ ਕਰਨ ਦਾ ਵੀ ਵਿਰੋਧ ਕੀਤਾ ਗਿਆ। ਡਾ ਬਿੱਕਰ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਸਮੱਸਿਆਵਾਂ ਪ੍ਰਤੀ ਮੌਜੂਦਾ ਸਰਕਾਰ ਵੱਲੋਂ ਅਪਣਾਈ ਗਈ ਬੇਰੁਖੀ ਵਾਲੀ ਨੀਤੀ ਨਿੰਦਣਯੋਗ ਹੈ। ਇਸ ਮੌਕੇ ਸੰਧੂ ਵਰਿਆਣਵੀ ਨੇ ਭਾਰਤ ਦੀ ਵਰਤਮਾਨ ਰਾਜਨੀਤੀ ਅਤੇ ਸਾਹਿਤ ਦੀ ਭੂਮਿਕਾ ‘ਤੇ ਵਿਚਾਰ ਰੱਖੇ। ਇਸ ਦੌਰਾਨ ਕਵੀਆਂ ਵੱਲੋਂ ਆਪਣੀਆਂ ਕਵਿਤਾਵਾਂ ਸੁਣਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਜੰਟ ਸਿੰਘ, ਹੇਮਰਾਜ ਧੰਜਲ ਤੇ ਰਣਵੀਰ ਬੱਬਰ ਆਦਿ ਹਾਜ਼ਰ ਸਨ।

Advertisement

Advertisement
Advertisement