ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਦੂਮਾਜਰਾ ਤੇ ਭੂੰਦੜ ਵੱਲੋਂ ਐੱਸਪੀ ਨੂੰ ਲਿਖਤੀ ਸ਼ਿਕਾਇਤ

08:18 AM Jul 28, 2020 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਜੁਲਾਈ

Advertisement

ਮੁਹਾਲੀ ਪੁਲੀਸ ਦੀਆਂ ਵਧੀਕੀਆਂ ਖ਼ਿਲਾਫ਼ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਫ਼ਦ ਨੇ ਮੁਹਾਲੀ ਦੇ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਇਸ਼ਾਰੇ ’ਤੇ ਸੋਹਾਣਾ ਪੁਲੀਸ ਵੱਲੋਂ ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਅਜਿਹੀਆਂ ਕਾਰਵਾਈਆਂ ਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੁਲੀਸ ਦਾ ਕਾਂਗਰਸੀਕਰਨ ਕਰਕੇ ਅਕਾਲੀ ਵਰਕਰਾਂ ਵਿਰੁੱਧ ਝੂਠੇ ਮੁਕੱਦਮੇ ਦਰਜ ਕਰਵਾ ਰਹੀ। ਉਨ੍ਹਾਂ ਦੱਸਿਆ ਕਿ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਥਾਨਕ ਫੇਜ਼-2 ਵਿੱਚ ਉਨ੍ਹਾਂ ਦੇ ਘਰ ਆਏ ਸਨ। ਇਸ ਦੌਰਾਨ ਪੁਲੀਸ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਦੁਰਾਲੀ ਅਤੇ ਗੀਗੇਮਾਜਰਾ ਦੇ ਪੀੜਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਪੀੜਤ ਦੀ ਗੱਲ ਸੁਣ ਕੇ ਸੁਖਬੀਰ ਬਾਦਲ ਨੇ ਖ਼ੁਦ ਐੱਸਐੱਸਪੀ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ ਗਿਆ ਪ੍ਰੰਤੂ ਐੱਸਐੱਸਪੀ ਦੇ ਦਫ਼ਤਰ ਵਿੱਚ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਪੀੜਤਾਂ ਨਾਲ ਊਨ੍ਹਾਂ ਨੂੰ ਤੇ ਸ੍ਰੀ ਭੂੰਦੜ ਨੂੰ ਭੇਜਿਆ।

Advertisement

ਇਸ ਮੌਕੇ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਗੁਰਪ੍ਰਤਾਪ ਸਿੰਘ ਬੜੀ, ਰਣਬੀਰ ਸਿੰਘ ਪੁਨੀਆ ਵੀ ਹਾਜ਼ਰ ਸਨ।

ਪੁਲੀਸ ਦੇ ਕੰਮ ’ਚ ਦਖਲ ਨਹੀਂ ਦਿੱਤਾ: ਸਿੱਧੂ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਵਾਉਣ ਦੇ ਲਗਾਏ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਕਦੇ ਵੀ ਪੁਲੀਸ ਦੇ ਕੰਮ ਵਿੱਚ ਦਖ਼ਲ ਨਹੀਂ ਦਿੱਤਾ ਹੈ ਜਦਕਿ ਉਨ੍ਹਾਂ ਦਾ ਪਰਿਵਾਰ ਤਾਂ ਖ਼ੁਦ ਅਕਾਲੀ ਸਰਕਾਰ ਦੀਆਂ ਵਧੀਕੀਆਂ ਦਾ ਸ਼ਿਕਾਰ ਹੈ ਅਤੇ ਹੁਣ ਤੱਕ ਝੂਠੇ ਪੁਲੀਸ ਕੇਸ ਭੁਗਤ ਰਹੇ ਹਨ।

ਸਮਾਜ ਸੇਵੀ ਨੇ ਲਾਇਆ ਕੁੱਟਮਾਰ ਦਾ ਦੋਸ਼

ਸਮਾਜ ਸੇਵੀ ਗੁਰਧਿਆਨ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਦੇ ਸਹਿਯੋਗ ਨਾਲ ਪਿੰਡ ਦੁਰਾਲੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਪਿਛਲੇ ਦਨਿੀਂ ਉਹ ਵਿਕਾਸ ਕੰਮਾਂ ਦੀ ਨਜ਼ਰਸਾਨੀ ਅਤੇ ਆਪਣੇ ਘਰ ਗੇੜਾ ਮਾਰਨ ਗਿਆ ਸੀ। ਇਸ ਦੌਰਾਨ ਝੂਠੀਆਂ ਸ਼ਿਕਾਇਤਾਂ ਕਰਨ ਵਾਲੇ ਵਿਅਕਤੀਆਂ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਿਸ ਕਾਰਨ ਉਹ ਦਿਮਾਗੀ ਤੌਰ ’ਤੇ ਕਾਫੀ ਪ੍ਰੇਸ਼ਾਨ ਹਨ।

Advertisement
Tags :
ਐੱਸਪੀਸ਼ਿਕਾਇਤਚੰਦੂਮਾਜਰਾਭੂੰਦੜਲਿਖਤੀਵੱਲੋਂ