ਮੁੱਖ ਮੰਤਰੀ ਵੱਲੋਂ 3 ਮਾਰਚ ਨੂੰ ਰੱਖੀ ਮੀਟਿੰਗ ਦਾ ਲਿਖਤੀ ਪੱਤਰ ਹਾਲੇ ਨਹੀਂ ਮਿਲਿਆ: ਰੁਲਦੂ ਸਿੰਘ
07:41 PM Mar 01, 2025 IST
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 1 ਮਾਰਚ
Advertisement
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿੱਚ ਲੱਗੇ ਰਹੇ ਕਿਸਾਨਾਂ ਦੇ ਪੱਕੇ ਮੋਰਚੇ ਤੋਂ ਪਹਿਲਾਂ ਜਿਹੜੀ 3 ਮਾਰਚ ਨੂੰ ਮੀਟਿੰਗ ਰੱਖੀ ਗਈ ਹੈ, ਉਸ ਵਿੱਚ ਕਿਸਾਨ ਆਗੂਆਂ ਵੱਲੋਂ ਸ਼ਮੂਲੀਅਤ ਕਰਨ ਦਾ ਹਮੇਸ਼ਾ ਦੀ ਤਰ੍ਹਾਂ ਹੁਣ ਵੀ ਫੈਸਲਾ ਲਿਆ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਹਾਲਾਂਕਿਿ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਮੀਟਿੰਗ ਸਬੰਧੀ ਕੋਈ ਲਿਖਤੀ ਸੱਦਾ ਪੱਤਰ ਨਹੀਂ ਮਿਲਿਆ ਹੈ ਅਤੇ ਇਸ ਮੀਟਿੰਗ ਸਬੰਧੀ ਪੱਤਰਕਾਰਾਂ ਤੋਂ ਹੀ ਜਾਣਕਾਰੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੇਕਰ ਰਾਜ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਜਾਂਦਾ ਹੈ ਤਾਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ 5 ਮਾਰਚ ਦੇ ਪੱਕੇ ਮੋਰਚੇ ਸਬੰਧੀ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿੱਚ 5 ਮਾਰਚ ਦੇ ਪੱਕੇ ਮੋਰਚੇ ਲਈ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਮੋਰਚੇ ਵਿੱਚ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਭਾਰਿਆ ਜਾਵੇਗਾ, ਜਿਸ ਲਈ ਪਿਛਲੇ ਤਿੰਨ ਸਾਲਾਂ ’ਚ ਭਗਵੰਤ ਮਾਨ ਦੀ ਸਰਕਾਰ ਨੇ ਵਾਅਦੇ ਕਰਨ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ।
Advertisement
Advertisement