ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯਾਦਵਿੰਦਰ ਬੁੱਟਰ ਵੱਲੋਂ ਚਿਰਾਗ ਪਾਸਵਾਨ ਨਾਲ ਮੁਲਾਕਾਤ

11:38 AM Oct 14, 2024 IST
ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਦੇ ਹੋਏ ਭਾਜਪਾ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ।

ਦਲਬੀਰ ਸੱਖੋਵਾਲੀਆ
ਬਟਾਲਾ, 13 ਅਕਤੂਬਰ
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੂੱਟਰ ਨੇ ਕੇਂਦਰ ਸਰਕਾਰ ਦੇ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਂਦਰੀ ਮੰਤਰੀ ਨਾਲ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਿਚਾਰ ਚਰਚਾ ਕੀਤੀ। ਬੁੱਟਰ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਦੇ ਬਹੁਤ ਸਾਰੇ ਮੌਕੇ ਅਤੇ ਸਾਧਨ ਮੌਜਦ ਹਨ ਪਰ ਇਸ ਦੇ ਬਾਵਜੂਦ ਪੰਜਾਬ ਅੰਦਰ ਇਸ ਬਾਰੇ ਜ਼ਿਆਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਨਾ ਸਿਰਫ ਦੇਸ਼ ਦਾ ਸਰਵਪੱਖੀ ਵਿਕਾਸ ਹੋਵੇਗਾ ਸਗੋਂ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਬੁੱਟਰ ਨੇ ਕਿਹਾ ਕਿ ਜੇਕਰ ਸਰਕਾਰ ਅਜਿਹਾ ਕਰਦੀ ਹੈ ਤਾਂ ਪੰਜਾਬ ਵਿੱਚ ਫਸਲੀ ਵਿਭਿੰਨਤਾ ਮੁਹਿੰਮ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਬੇਹੱਦ ਸੰਜੀਦਾ ਹਨ ਅਤੇ ਉਨ੍ਹਾਂ ਨੇ ਪੂਰਨ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਇਸ ਬਾਰੇ ਸਾਰੀ ਜਾਣਕਾਰੀ ਇਕੱਤਰ ਕਰਕੇ ਲੋੜੀਂਦੀ ਕਾਰਵਾਈ ਕਰਨਗੇ।

Advertisement

Advertisement