ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯਾਦਵਿੰਦਰ ਸਿੰਘ ਨੇ ਸਭ ਤੋਂ ਸੋਹਣੀ ਦਸਤਾਰ ਸਜਾਈ

08:43 AM May 25, 2024 IST
ਜੇਤੂਆਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ।

ਲਹਿਰਾਗਾਗਾ:

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਿੰਡ ਕੋਟੜਾ ਲਹਿਲ ਵਿੱਚ 10 ਰੋਜ਼ਾ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਦਾ ਕੈਂਪ ਲੋਕਲ ਕਮੇਟੀ ਦੇ ਸਹਿਯੋਗ ਨਾਲ ਲਾਇਆ ਗਿਆ ਅਤੇ ਇਸ ਵਿੱਚ 75 ਬੱਚਿਆਂ ਨੇ ਭਾਗ ਲਿਆ। ਸੋਹਣੀਆਂ ਦਸਤਾਰਾਂ ਸਜਾਉਣੀਆਂ ਭਾਈ ਬਲਵਿੰਦਰ ਸਿੰਘ ਗਾਗਾ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਸਿਖਾਈਆਂ ਤੇ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਭਾਈ ਲੱਖਾ ਸਿੰਘ ਦਾਤੇਵਾਸ ਪ੍ਰਚਾਰਕ ਸ਼੍ਰੋਮਣੀ ਕਮੇਟੀ ਨੇ ਦਿੱਤੀ। ਦਸਤਾਰ ਮੁਕਾਬਲੇ ਵਿਚ ਯਾਦਵਿੰਦਰ ਸਿੰਘ ਨੇ ਪਹਿਲਾ , ਸਤਿਨਾਮ ਸਿੰਘ ਨੇ ਦੂਜਾ ਅਤੇ ਦਿਲਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿੱਚ ਜਸਮੀਤ ਕੌਰ ਨੇ ਪਹਿਲਾ ਸਥਾਨ, ਅਨੂ ਕੌਰ ਨੇ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਜੇਤੂਆਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

Advertisement
Advertisement
Advertisement