For the best experience, open
https://m.punjabitribuneonline.com
on your mobile browser.
Advertisement

ਯਮੁਨਾਨਗਰ: ਖੱਟਰ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

08:52 AM Mar 08, 2024 IST
ਯਮੁਨਾਨਗਰ  ਖੱਟਰ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਦਵਿੰਦਰ ਸਿੰਘ
ਯਮੁਨਾਨਗਰ, 7 ਮਾਰਚ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਜ਼ਿਲ੍ਹਾ ਯਮੁਨਾਨਗਰ ਵਿੱਚ ਲਗਪਗ 66.05 ਕਰੋੜ ਰੁਪਏ ਦੇ 20 ਪ੍ਰਾਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ 29 ਕਰੋੜ 53 ਲੱਖ ਰੁਪਏ ਦੀ ਲਾਗਤ ਵਾਲੇ 18 ਪ੍ਰਾਜੈਕਟਾਂ ਦਾ ਉਦਘਾਟਨ ਅਤੇ 37 ਕਰੋੜ 3 ਲੱਖ 10 ਹਜ਼ਾਰ ਰੁਪਏ ਦੀ ਲਾਗਤ ਵਾਲੇ 2 ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸਢੌਰਾ ਵਿੱਚ ਲਿੰਕ ਰੋਡ ਮਿਲਖ ਖਾਸ, ਸਲੇਹਪੁਰ, ਸਢੌਰਾ ਟਾਊਨ ਅਤੇ ਠਸਕਾ ਪ੍ਰਾਜੈਕਟ ਸ਼ਾਮਲ ਹੈ, ਜਿਸ ’ਤੇ 3 ਕਰੋੜ 75 ਲੱਖ ਰੁਪਏ ਖਰਚੇ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਬਿਲਾਸਪੁਰ ਦੇ ਪਿੰਡ ਭਗਵਾਨਪੁਰ ਵਿੱਚ ਮਲਟੀਪਰਪਜ਼ ਕਮਿਊਨਿਟੀ ਸੈਂਟਰ, ਜਗਾਧਰੀ ਸਰੋਵਰ, ਰਾਦੌਰ ਦੇ ਪਿੰਡ ਬਕਾਣਾ ਦੇ ਛੱਪੜ ਭੰਗੇੜੀ ਵਿੱਚ ਸਰੋਵਰ ਤੇ ਸਰਸਵਤੀ ਨਗਰ ਦੇ ਹੁੱਡੀਆ ਵਿੱਚ ਸ਼ਮਸ਼ਾਨਘਾਟ ਸਣੇ ਹੋਰ ਥਾਵਾਂ ’ਤੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਹਰਿਆਣਾ ਅੰਤੋਦਿਆ ਪਰਿਵਾਰ ਪਰਿਵਹਨ ਯੋਜਨਾ (ਹੈਪੀ) ਦੀ ਸ਼ੁਰੂਆਤ ਕੀਤੀ ਹੈ। ਇਸ ਸਕੀਮ ਤਹਿਤ ਇੱਕ ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਵਿਅਕਤੀ ਜਾਂ ਪਰਿਵਾਰ ਨੂੰ ਸਾਲ ਵਿੱਚ 1000 ਕਿਲੋਮੀਟਰ ਮੁਫਤ ਯਾਤਰਾ ਹਰਿਆਣਾ ਰੋਡਵੇਜ਼ ਦੀਆਂ ਬਸਾਂ ਵਿੱਚ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਜ਼ਿਲ੍ਹਾ ਪਰਿਸ਼ਦ ਪ੍ਰਧਾਨ ਰਮੇਸ਼ ਠਸਕਾ, ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ, ਐਸਡੀਐਮ ਜਗਾਧਰੀ ਸੋਨੂੰ ਰਾਮ, ਸੀਟੀਐਮ ਪੀਯੂਸ਼ ਗੁਪਤਾ ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਾਜੇਸ਼ ਸਪਰਾ ਆਦਿ ਹਾਜ਼ਰ ਸਨ।

Advertisement

ਸਿੱਖਿਆ ਮੰਤਰੀ ਵੱਲੋਂ ‘ਅੰਮ੍ਰਿਤ ਸਰੋਵਰਾਂ’ ਦਾ ਉਦਘਾਟਨ

ਸਿੱਖਿਆ ਮੰਤਰੀ ਕੰਵਰ ਪਾਲ ਨੇ ਅੱਜ ਜ਼ਿਲ੍ਹੇ ਦੇ 14 ਪਿੰਡਾਂ ਦੇ ਅੰਮ੍ਰਿਤ ਸਰੋਵਰਾਂ ਦੇ ਸੁੰਦਰੀਕਰਨ ਅਤੇ ਸੁਧਾਰ ਦਾ ਉਦਘਾਟਨ ਕੀਤਾ। ਇਸ ਮੌਕੇ ਸਕੂਲ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਅੰਮ੍ਰਿਤ ਸਰੋਵਰ ਸੂਬੇ ਦੇ ਵਿਕਾਸ ਵਿਚ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰੋਵਰਾਂ ਦਾ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਵਜੋਂ ਵਰਤਿਆ ਜਾ ਸਕਦਾ ਹੈ।

Advertisement
Author Image

sukhwinder singh

View all posts

Advertisement
Advertisement
×