ਯਮੁਨਾਨਗਰ ਦੇ ਉਦਯੋਗ ਬੰਦ ਹੋਣ ਕੰਢੇ: ਹੁੱਡਾ
08:57 AM Sep 30, 2024 IST
ਪੱਤਰ ਪ੍ਰੇਰਕ
ਯਮੁਨਾਨਗਰ, 29 ਸਤੰਬਰ
ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਇੱਥੇ ਦੁਸਹਿਰਾ ਮੈਦਾਨ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਰਮਨ ਤਿਆਗੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਯਮੁਨਾਨਗਰ ਦਾ ਪੇਪਰ, ਮੈਟਲ ਅਤੇ ਪਲਾਈਵੁੱਡ ਉਦਯੋਗ, ਜੋ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰਦਾ ਹੈ ਅਤੇ ਰਾਜ ਦੀ ਆਰਥਿਕਤਾ ਨੂੰ ਹੁਲਾਰਾ ਦਿੰਦਾ ਹੈ, ਬੰਦ ਹੋਣ ਕੰਢੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਉਦਯੋਗ ਅਤੇ ਵਪਾਰ ਲਈ ਵੱਖਰਾ ਕਮਿਸ਼ਨ ਬਣਾਇਆ ਜਾਵੇਗਾ। ਉਨ੍ਹਾਂ ਯਮੁਨਾਨਗਰ ਵਿੱਚ ਵਧ ਰਹੇ ਨਸ਼ੇ ’ਤੇ ਵੀ ਚਿੰਤਾ ਪ੍ਰਗਟਾਈ ਇਸ ਮੌਕੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਸੁਭਾਸ਼ ਚੌਧਰੀ ਅਤੇ ਸਾਬਕਾ ਵਿਧਾਇਕ ਅਰਜੁਨ ਸਿੰਘ ਵੀ ਹਾਜ਼ਰ ਸਨ।
Advertisement
Advertisement