ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯਮੁਨਾਨਗਰ: ਸ਼ੁੱਕਰਵਾਰ ਤੋਂ ਲਾਪਤਾ 6 ਸਾਲਾ ਬੱਚੀ ਦੀ ਲਾਸ਼ ਮਿਲੀ

12:57 PM Sep 21, 2024 IST

ਸ਼ਿਵ ਕੁਮਾਰ ਸ਼ਰਮਾ
ਯਮੁਨਾਨਗਰ, 21 ਸਤੰਬਰ

Advertisement

ਯਮੁਨਾਨਗਰ ਜ਼ਿਲ੍ਹੇ ਦੇ ਛਛਰੌਲੀ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਗੰਨੇ ਦੇ ਖੇਤ ਵਿੱਚੋਂ ਛੇ ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਪੀੜਤਾ ਸ਼ੁੱਕਰਵਾਰ ਸ਼ਾਮ ਨੂੰ ਘਰ ਦੇ ਬਾਹਰ ਖੇਡਦੀ ਹੋਈ ਲਾਪਤਾ ਹੋ ਗਈ ਸੀ। ਸਥਾਨਕ ਲੋਕਾਂ ਨੂੰ ਸ਼ੱਕ ਹੈ ਕਿ ਲੜਕੀ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਜਿਨਸੀ ਸ਼ੋਸ਼ਣ ਤੋਂ ਬਾਅਦ ਮਾਰ ਦਿੱਤਾ ਹੈ।
ਯਮੁਨਾਨਗਰ ਦੇ ਪੁਲੀਸ ਸੁਪਰਡੈਂਟ ਗੰਗਾ ਰਾਮ ਪੂਨੀਆ ਨੇ ‘ਟ੍ਰਿਬਿਊਨ ਪ੍ਰਕਾਸ਼ਨ ਸਮੂਹ’ ਨੂੰ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਇੱਕ ਲੜਕੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਕੁਝ ਘੰਟਿਆਂ ਬਾਅਦ ਗੰਨੇ ਦੇ ਖੇਤ ਵਿੱਚ ਪਈ ਮਿਲੀ।
ਪੂਨੀਆ ਨੇ ਕਿਹਾ ਕਿ ਪਹਿਲੀ ਨਜ਼ਰੇ ਜਾਪਦਾ ਹੈ ਕਿ ਲੜਕੀ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਦਾ ਜਿਨਸੀ ਸ਼ੋਸ਼ਣ ਹੋਣ ਬਾਰੇ ਪੋਸਟਮਾਰਟਮ ਜਾਂਚ ਤੋਂ ਬਾਅਦ ਪਤਾ ਲੱਗ ਸਕੇਗਾ, ਉਨ੍ਹਾਂ ਕਿਹਾ ਕਿ ਇੱਕ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਅਜਿਹਾ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਬੂਰੀਆ ਕਸਬੇ 'ਚ 7 ਸਾਲਾ ਬੱਚੀ ਨਾਲ ਉਸ ਦੇ ਗੁਆਂਢੀ ਨੇ ਕਥਿਤ ਤੌਰ ’ਤੇ ਜਬਰ ਜਨਾਹ ਕਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਉਸ ਦੀ ਲਾਸ਼ 19 ਸਤੰਬਰ ਨੂੰ ਕਸਬੇ ਦੇ ਬਾਹਰਵਾਰ ਇੱਕ ਅੰਬਾਂ ਦੇ ਬਾਗ ਵਿੱਚ ਪਈ ਮਿਲੀ ਸੀ। ਇਸ ਮਾਮਲੇ ਵਿਚ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

Advertisement

Advertisement