ਬਟਾਲਾ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 20 ਮਾਰਚ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਸੁਧਾਰ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲ ਲਿਆ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ। ਚੇਅਰਮੈਨ ਯਸ਼ਪਾਲ ਚੌਹਾਨ ਨੇ ਕਿਹਾ,‘ਵਿਧਾਇਕ ਸ਼ੈਰੀ ਕਲਸੀ ਵੱਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਪੂਰੀ ਮਿਹਨਤ ਤੇ ਲਗਨ ਨਿਭਾਵਾਂਗਾ ਤੇ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣਗੇ।’ ਵਿਧਾਇਕ ਕਲਸੀ ਨੇ ਕਿਹਾ ਕਿ ‘ਆਪ’ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਆਗੂ ਚੇਅਰਮੈਨ ਸੁਖਜਿੰਦਰ ਸਿੰਘ, ਅੰਮ੍ਰਿਤ ਕਲਸੀ, ਸਰਪੰਚ ਤਰੁਣ ਕਲਸੀ, ਚੇਅਰਮੈਨ ਰਾਜੀਵ ਸ਼ਰਮਾ, ਸਾਬਕਾ ਚੇਅਰਮੈਨ ਨਰੇਸ਼ ਗੋਇਲ, ਸੁਰਿੰਦਰ ਫਰਿਸ਼ਤਾ, ਬਲਬੀਰ ਸਿੰਘ ਬਿੱਟੂ, ਬਲਵਿੰਦਰ ਸਿੰਘ ਮਿੰਟਾ ਤੇ ਸਤਨਾਮ ਸਿੰਘ ਐਮ.ਸੀ, ਪ੍ਰਿੰਸ ਰੰਧਾਵਾ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਮੈਨੇਜਰ ਅਤਰ ਸਿੰਘ, ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਮਾਣਿਕ ਮਹਿਤਾ, ਸਮੇਤ ਹੋਰ ਹਾਜ਼ਰ ਸਨ।