ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯਸ਼ਵੰਤ ਅੰਬੇਡਕਰ ਵੱਲੋਂ ਬੰਦੀ ਸਿੰਘਾਂ ਦੇ ਹੱਕ ’ਚ ਹਾਅ ਦਾ ਨਾਅਰਾ

07:38 AM Apr 29, 2024 IST
ਭੀਮ ਰਾਓ ਯਸ਼ਵੰਤ ਅੰਬੇਡਕਰ ਤੇ ਸਾਥੀਆਂ ਦਾ ਸਵਾਗਤ ਕਰਦੇ ਹੋਏ ਸਿੱਖ ਆਗੂ।

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 28 ਅਪਰੈਲ
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਸਵਾ ਸਾਲ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਿੱਚ ਸਮੇਂ ਦੀਆਂ ਸਰਕਾਰਾਂ ਪ੍ਰਤੀ ਭਾਰੀ ਰੋਸ ਹੈ।
ਉਧਰ, ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਦੇ ਪੋਤੇ ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਅੱਜ ਆਪਣੇ ਸਾਥੀਆਂ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸਿੱਖ ਮਸਲਿਆਂ ਨੂੰ ਲੈ ਕੇ ਵਿੱਢੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਐਡਵੋਕੇਟ ਓ ਪੀ ਇੰਦਰ, ਰੇਸ਼ਮ ਸਿੰਘ ਕਾਹਲੋਂ, ਗੁਰਮੁੱਖ ਸਿੰਘ ਢੋਲਣ ਮਾਜਰਾ, ਵੈਦ ਪ੍ਰਕਾਸ਼, ਰਾਮ ਸਨੇਹੀ, ਕਮਲ ਕੁਮਾਰ ਸਮੇਤ ਹੋਰ ਦਲਿਤ ਸੰਗਠਨਾਂ ਦੇ ਨੁਮਾਇੰਦੇ ਮੌਜੂਦ ਸਨ। ਪੱਕੇ ਮੋਰਚੇ ਵੱਲੋਂ ਇੰਦਰਵੀਰ ਸਿੰਘ ਅਤੇ ਜਥੇਦਾਰ ਰਾਜਾ ਰਾਜ ਸਿੰਘ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਿੰਡ ਪੱਧਰ ’ਤੇ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ।

Advertisement

Advertisement
Advertisement