ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯਾਸਿਨ ਮਲਿਕ ਕੇਸ: ਐੱਨਆਈਏ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਜੱਜ ਹੋਇਆ ਲਾਂਭੇ

07:17 AM Jul 12, 2024 IST

ਨਵੀਂ ਦਿੱਲੀ, 11 ਜੁਲਾਈ
ਦਿੱਲੀ ਹਾਈ ਕੋਰਟ ਦੇ ਜੱਜ ਅਮਿਤ ਸ਼ਰਮਾ ਨੇ ਅਤਿਵਾਦੀ ਫੰਡਿੰਗ ਮਾਮਲੇ ’ਚ ਵੱਖਵਾਦੀ ਆਗੂ ਯਾਸਿਨ ਮਲਿਕ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਐੱਨਆਈਏ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਅੱਜ ਖੁਦ ਨੂੰ ਵੱਖ ਕਰ ਲਿਆ ਹੈ। ਅਜਿਹੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੇ ਜੱਜਾਂ ਦੀ ਸੂਚੀ ’ਚ ਤਬਦੀਲੀ ਮਗਰੋਂ ਇਹ ਕੇਸ ਜਸਟਿਸ ਪ੍ਰਤਿਭਾ ਐੱਮ ਸਿੰਘ ਦੀ ਪ੍ਰਧਾਨਗੀ ਵਾਲੇ ਡਿਵੀਜ਼ਨ ਬੈਂਚ ਕੋਲ ਸੂਚੀਬੱਧ ਕੀਤਾ ਗਿਆ ਸੀ। ਜਸਟਿਸ ਸਿੰਘ ਨੇ ਕਿਹਾ, ‘ਇਸ ਨੂੰ ਨੌਂ ਅਗਸਤ ਲਈ ਕਿਸੇ ਹੋਰ ਬੈਂਚ ਸਾਹਮਣੇ ਸੂਚੀਬੱਧ ਕੀਤਾ ਕੀਤਾ ਜਾਵੇ ਜਿਸ ਵਿੱਚ ਜਸਟਿਸ ਸ਼ਰਮਾ ਮੈਂਬਰ ਨਾ ਹੋਣ।’ ਅਤਿਵਾਦੀ ਜਥੇਬੰਦੀ ‘ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ’ ਦਾ ਮੁਖੀ ਯਾਸਿਨ ਮਲਿਕ ਅਤਿਵਾਦੀ ਫੰਡਿੰਗ ਨਾਲ ਸਬੰਧਤ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਅਦਾਲਤੀ ਕਾਰਵਾਈ ’ਚ ਸ਼ਾਮਲ ਹੋਇਆ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਮਲਿਕ ਅਗਲੀ ਤਰੀਕ ’ਤੇ ਵੀ ਆਨਲਾਈਨ ਪੇਸ਼ ਹੋਵੇ। -ਪੀਟੀਆਈ

Advertisement

Advertisement