ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੋਗਿੰਦਰ ਚੰਦੋਲੀਆ ਵੱਲੋਂ ਪਾਣੀ ਦੀ ਸਮੱਸਿਆ ਹੱਲ ਕਰਨ ਦੇ ਆਦੇਸ਼

08:54 AM Jun 26, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਲੋਕ ਸਭਾ ਮੈਂਬਰ ਯੋਗਿੰਦਰ ਚੰਦੋਲੀਆ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੂਨ
ਪਾਣੀ ਦੀ ਲਗਾਤਾਰ ਚੱਲਦੀ ਆ ਰਹੀ ਕਿੱਲਤ ਤੋਂ ਦਿੱਲੀ ਦੇ ਲੋਕ ਪ੍ਰੇਸ਼ਾਨ ਹਨ। ਇਸ ਸਮੱਸਿਆ ਨੂੰ ਦੂਰ ਕਰਨ ਲਈ ਅੱਜ ਉੱਤਰ ਪੱਛਮੀ ਦਿੱਲੀ ਦੇ ਸੰਸਦ ਮੈਂਬਰ ਯੋਗਿੰਦਰ ਚੰਦੋਲੀਆ ਨੇ ਦਿੱਲੀ ਜਲ ਬੋਰਡ ਦੇ ਅਧਿਕਾਰੀਆਂ ਨਾਲ ਐੱਮਪੀ ਦਫ਼ਤਰ ਵਿੱਚ ਮੀਟਿੰਗ ਕੀਤੀ ਅਤੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਸ੍ਰੀ ਚੰਦੋਲੀਆ ਨੇ ਦਿੱਲੀ ਜਲ ਬੋਰਡ ਦੇ ਸੀਈਓ ਨੂੰ ਕਿਰਾਰੀ ਵਿੱਚ ਯੂਜੀਆਰ ਲਈ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਤੁਰੰਤ ਡੀਡੀਏ ਨਾਲ ਗੱਲ ਕਰਨ ਅਤੇ ਜ਼ਮੀਨ ਲੈ ਕੇ ਜਲ ਭੰਡਾਰ ਦਾ ਕੰਮ ਸ਼ੁਰੂ ਕਰਨ। ਸ੍ਰੀ ਚੰਦੋਲੀਆ ਨੇ ਮੀਟਿੰਗ ਵਿੱਚ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕੇ ਵਿੱਚ ਪਾਣੀ ਦੀ ਕਿੱਲਤ ਦਾ ਤੁਰੰਤ ਪਤਾ ਲਗਾ ਕੇ ਇਸ ਦੇ ਹੱਲ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਈਪਲਾਈਨ ਲੀਕੇਜ ਅਤੇ ਟੈਂਕਰ ਮਾਫੀਆ ਨੂੰ ਰੋਕਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹਰ ਕਿਸੇ ਨੂੰ ਸਮੇਂ ਸਿਰ ਪਾਣੀ ਮਿਲੇ।
ਉਨ੍ਹਾਂ ਦੱਸਿਆ ਕਿ ਇੱਕ ਯੂਜੀਆਰ ਵਿੱਚ 68 ਟੈਂਕਰ ਹਨ, ਜਿਨ੍ਹਾਂ ਵਿੱਚੋਂ 34 ਜਲ ਬੋਰਡ ਦੇ ਹਨ ਅਤੇ 34 ਪ੍ਰਾਈਵੇਟ ਹਨ। ਪ੍ਰਾਈਵੇਟ ਟੈਂਕਰਾਂ ਰਾਹੀਂ ਪਾਣੀ ਵੇਚਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੈਦਰਪੁਰ ਪਲਾਂਟ ਦੇ ਨੇੜੇ ਜਲ ਬੋਰਡ ਦੇ 20 ਟੈਂਕਰ ਅਤੇ 99 ਪ੍ਰਾਈਵੇਟ ਟੈਂਕਰ ਹਨ, ਜਿਨ੍ਹਾਂ ਨੂੰ ਕਾਬੂ ਕਰਨਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਕਿਸੇ ਕਿਸਮ ਦੀ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।

Advertisement

Advertisement
Advertisement