ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਾਲੀ ਸਾੜੇ ਬਗੈਰ ਖੇਤੀ ਕਰ ਰਿਹੈ ਨੌਜਵਾਨ ਅਮਰਜੀਤ ਸਿੰਘ

07:16 AM Sep 09, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਸਤੰਬਰ
ਪਿੰਡ ਹਿਰਦਾਪੁਰ ਦੇ ਕਿਸਾਨ ਅਮਰਜੀਤ ਸਿੰਘ ਨੇ ਆਪਣੀ ਚਾਰ ਏਕੜ ਜ਼ਮੀਨ ਵਿੱਚ ਸੱਤ ਸਾਲਾਂ ਦੌਰਾਨ ਕਦੇ ਅੱਗ ਨਹੀਂ ਲਗਾਈ, ਸਗੋਂ ਉਹ ਹੈਪੀ ਸੀਡਰ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਂਦਾ ਆ ਰਿਹਾ ਹੈ। 25 ਸਾਲਾ ਅਮਰਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਖੇਤਾਂ ਵਿੱਚ ਗੁੱਲੀ ਡੰਡਾ ਹੋਣ ਕਾਰਨ ਕਣਕ ਦਾ ਝਾੜ ਘੱਟ ਨਿਕਲਦਾ ਸੀ ਪਰ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਹੀ ਕਰਨ ਉਪਰੰਤ ਸਪਰੇਅ ਦੀ ਵੀ ਜ਼ਰੂਰਤ ਨਹੀਂ ਪੈਂਦੀ ਹੈ ਅਤੇ ਇੰਜ ਦੇ ਝਾੜ ਵਿੱਚ ਵੀ ਪ੍ਰਤੀ ਬਿੱਘਾ ਇੱਕ ਕੁਇੰਟਲ ਦਾ ਵਾਧਾ ਹੋ ਗਿਆ ਹੈ। ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਨਾਲ ਜਿਥੇ ਖਾਦਾਂ ਦੀ ਵਰਤੋਂ ’ਚ ਕਮੀ ਆਈ ਹੈ, ਉਥੇ ਹੀ ਹੁਣ ਖੇਤਾਂ ’ਚ ਪਾਣੀ ਵੀ ਨਹੀਂ ਖੜ੍ਹਦਾ ਅਤੇ ਕਣਕ ਦੀ ਫ਼ਸਲ ਦੇ ਡਿੱਗਣ ਦੀ ਸਮੱਸਿਆ ਵੀ ਨਹੀਂ ਆਉਂਦੀ। ਉਹ ਹੁਣ ਕਿਆਰੇ ਵੀ ਨਹੀਂ ਪਾਉਂਦੇ ਜਿਸ ਸਦਕਾ ਤੂੜੀ ਵੀ ਵੱਧ ਨਿਕਲਦੀ ਹੈ। ਕਿਸਾਨਾਂ ਨੂੰ ਪਰਾਲੀ ਦਾ ਨਿਪਟਾਰਾ ਖੇਤਾਂ ਵਿੱਚ ਹੀ ਕਰਨ ਦੀ ਅਪੀਲ ਕਰਦਿਆਂ ਉਸ ਨੇ ਕਿਹਾ ਕਿ ਅਜਿਹਾ ਕਰਨ ਨਾਲ ਨਾ ਸਿਰਫ਼ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਬਲਕਿ ਸੁਰੱਖਿਅਤ ਵਾਤਾਵਰਨ ਵੀ ਮਿਲਦਾ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮ ਪਰੇ ਨੇ ਅਮਰਜੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਨੌਜਵਾਨ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ।

Advertisement

Advertisement