For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਨਸ਼ੀਲੇ ਪਾਊਡਰ ਸਣੇ ਕਾਬੂ

06:39 AM Jul 29, 2024 IST
ਨੌਜਵਾਨ ਨਸ਼ੀਲੇ ਪਾਊਡਰ ਸਣੇ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 28 ਜੁਲਾਈ
ਚਮਕੌਰ ਸਾਹਿਬ ਪੁਲੀਸ ਨੇ ਇੱਕ ਨੌਜਵਾਨ ਨੂੰ ਚੈਕਿੰਗ ਦੌਰਾਨ ਨਸ਼ੀਲੇ ਪਾਊਡਰ ਸਣੇ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਡੱਲਾ ਤੋਂ ਮੱਕੋਵਾਲ ਨੂੰ ਜਾਂਦੀ ਸੜਕ ’ਤੇ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਨੌਜਵਾਨ ਪਿੰਡ ਮੱਕੋਵਾਲ ਪਾਸਿਉਂ ਆ ਰਿਹਾ ਸੀ। ਉਸ ਨੇ ਜਦੋਂ ਪੁਲੀਸ ਨਾਕਾ ਦੇਖਿਆ ਤਾਂ ਉਹ ਲਿਫਾਫੇ ਵਿੱਚ ਪਾਈ ਚੀਜ਼ ਸੁੱਟ ਕੇ ਮੁੜਨ ਲੱਗਾ। ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜਦੋਂ ਉਸ ਵੱਲੋਂ ਸੁੱਟਿਆ ਲਿਫਾਫਾ ਚੁੱਕ ਕੇ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਕਮਲਪ੍ਰੀਤ ਸਿੰਘ ਵਾਸੀ ਖਾਲਸਾ ਕਲੋਨੀ ਚਮਕੌਰ ਸਾਹਿਬ ਵਜੋਂ ਹੋਈ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement