ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ
07:43 AM Feb 05, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 4 ਫਰਵਰੀ
ਇਥੋਂ ਦੇ ਪੰਜਾਬੀ ਬਾਗ ਵਸਨੀਕ ਇਕ 20 ਸਾਲਾ ਦੇ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਦੇ ਹਲਾਲੇ ਕਰ ਦਿੱਤੀ। ਮ੍ਰਿਤਕ ਦੀ ਪਛਾਣ 20 ਸਾਲਾ ਦਾ ਕਮਲ ਕੁਮਾਰ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਚਮਨ ਲਾਲ ਤਹਿਸੀਲ ਵਿੱਚ ਚੌਥਾ ਦਰਜਾ ਮੁਲਾਜ਼ਮ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਅੱਜ ਐੱਸਡੀਐੱਮ ਅਮਿਤ ਕੁਮਾਰ, ਤਹਿਸੀਲਦਾਰ ਬੀਰਕਰਨ ਸਿੰਘ ਅਤੇ ਨਾਇਬ ਤਹਿਸੀਲਦਾਰ ਹਰਿੰਦਰ ਸਿੰਘ ਪੂਨੀਆ ਸਣੇ ਹੋਰਨਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
Advertisement
Advertisement
Advertisement