ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

12:31 PM Jan 13, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਜਲੰਧਰ, 12 ਜਨਵਰੀ

ਇੱਥੋਂ ਦੇ ਚੁਗਿੱਟੀ ਫਲਾਈਓਵਰ ‘ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਵਨ ਉਰਫ ਹੈਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਗੜ੍ਹਾ ਵਜੋਂ ਹੋਈ। ਪਵਨ ਆਪਣੇ ਮੋਟਰ ਸਾਈਕਲ ‘ਤੇ ਜਾ ਰਿਹਾ ਸੀ। ਜਦੋਂ ਉਹ ਚੁਗਿੱਟੀ ਫਲਾਈਓਵਰ `ਤੇ ਪਹੁੰਚਿਆ ਤਾਂ ਪਿਛਿਉਂ ਆ ਰਹੇ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਸ ਨੂੰ ਦੂਰ ਤੱਕ ਘੜੀਸਦਾ ਹੀ ਲੈ ਗਿਆ ਜਿਸ ਕਾਰਨ ਉਸ ਦਾ ਮੋਟਰ ਸਾਈਕਲ ਚਕਨਾਚੂਰ ਹੋ ਗਿਆ। ਸੂਚਨਾ ਮਿਲਦਿਆ ਹੀ ਪੁਲੀਸ ਮੌਕੇ ‘ਤੇ ਪਹੁੰਚ ਗਈ। ਥਾਣਾ ਰਾਮਾਮੰਡੀ ਦੇ ਥਾਣੇਦਾਰ ਅਜਾਇਬ ਸਿੰਘ ਨੇ ਦੱਸਿਆ ਕਿ ਟਰਾਲੇ ਦੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ।

Advertisement

Advertisement