ਨੌਜਵਾਨਾਂ ਨੇ ਸਾਂਝੀਆਂ ਥਾਵਾਂ ’ਤੇ ਪੌਦੇ ਲਾਏ
07:39 AM Jul 30, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਭਾਈ ਰੂਪਾ, 29 ਜੁਲਾਈ
ਪਿੰਡ ਦੁੱਲੇਵਾਲਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਢਿੱਲੋਂ ਅਤੇ ਨੌਜਵਾਨ ਸਭਾ ਦੇ ਮੈਂਬਰਾਂ ਵੱਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ ’ਤੇ ਪੌਦੇ ਲਾਏ ਗਏ। ਇਸ ਮੌਕੇ ਗੁਰਸੇਵਕ ਸਿੰਘ ਢਿੱਲੋਂ ਨੇ ਕਿਹਾ ਕਿ ਪੰਗੂੜੇ ਤੋਂ ਲੈ ਕੇ ਸ਼ਮਸ਼ਾਨਘਾਟ ਤੱਕ ਦਰੱਖ਼ਤ ਇਨਸਾਨ ਦਾ ਸਾਥ ਦਿੰਦੇ ਹਨ। ਉਨ੍ਹਾਂ ਕਿਹਾ ਅੱਜ ਰੁੱਖ, ਕੁੱਖ, ਪਾਣੀ ਤੇ ਕਿਸਾਨੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਪਿੰਡ ਦੁੱਲੇਵਾਲਾ ਵਿਖੇ ਨੌਜਵਾਨ ਸਭਾ ਦੇ ਮੈਂਬਰਾਂ ਨੇ ਦਰੱਖ਼ਤ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਮੂਹ ਨਗਰ ਨਿਵਾਸੀ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਮੌਕੇ ਯੂਥ ਆਗੂ ਅਰਜਨ ਸਿੰਘ ਦੁੱਲੇਵਾਲਾ, ਤੇਜ਼ੀ ਗਿੱਲ, ਮਾਣਾ, ਸੁੱਖਾ ਗਿੱਲ, ਰਵਨੀਤ, ਕਾਲਾ ਜ਼ਫਰਵਾਲ ਤੇ ਭਜਨ ਸਿੰਘ ਹਾਜ਼ਰ ਸਨ।
Advertisement
Advertisement
Advertisement