ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਗਾ ਵਿੱਚ ਰੰਜਿਸ਼ ਕਾਰਨ ਸੈਲੂਨ ਸੰਚਾਲਕ ਨੌਜਵਾਨ ਦੀ ਹੱਤਿਆ

10:03 AM Jul 12, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 11 ਜੁਲਾਈ
ਇਥੇ ਥਾਣਾ ਸਿਟੀ ਦੱਖਣੀ ਖੇਤਰ ਵਿੱਚ ਲੰਘੀ ਰਾਤ ਸੈਲੂਨ ਸੰਚਾਲਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਸਥਾਨਕ ਸ਼ਿਵ ਸੈਨਾ ਆਗੂ, ਉਸ ਦੀ ਪਤਨੀ ਤੇ ਭਰਾ ਸਮੇਤ 6 ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸਿਟੀ ਪੁਲੀਸ ਨੇ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਡੀਐੱਸਪੀ ਸਿਟੀ ਰਵਿੰਦਰ ਸਿੰਘ ਤੇ ਥਾਣਾ ਸਿਟੀ ਦੱਖਣੀ ਮੁਖੀ ਇੰਸਪੈਕਟਰ ਪ੍ਰਤਾਪ ਸਿੰਘ ਮੁਤਾਬਕ ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜੀਤ ਸਿੰਘ ਦੇ ਬਿਆਨ ਉੱਤੇ ਸ਼ਿਵ ਸੈਨਾ ਆਗੂ ਦੱਸੇ ਜਾਂਦੇ ਪੰਕਜ ਚੋਪੜਾ, ਉਸ ਦੀ ਪਤਨੀ ਸੀਮਾ ਚੋਪੜਾ, ਭਰਾ ਦਮਨ ਚੋਪੜਾ ਸਮੇਤ ਗਗਨ ਭੁੱਲਰ, ਅਮਨਜੋਤ ਸਿੰਘ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਥਾਨਕ ਨੌਜਵਾਨ ਹਰਵਿੰਦਰ ਸਿੰਘ ਉਰਫ਼ ਹਿੰਦਰੀ (21) ਸੈਲੂਨ ਦਾ ਕੰਮ ਕਰਦਾ ਸੀ। ਪਰਿਵਾਰ ਮੁਤਾਬਕ ਮ੍ਰਿਤਕ ਨੌਜਵਾਨ ਰਾਤ ਕਰੀਬ 9 ਵਜੇ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਹਮਲਾਵਰਾਂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਉਥੋਂ ਭੱਜ ਨਿਕਲਿਆ ਪਰ ਮੋਟਰਸਾਈਕਲ ਸਵਾਰ ਮੁਲਜ਼ਮ ਉਸ ਦਾ ਪਿੱਛਾ ਕਰਨ ਲੱਗ ਪਏ। ਮੁਲਜ਼ਮਾਂ ਨੇ ਥੋੜ੍ਹੀ ਦੂਰ ਜਾ ਕੇ ਹਿੰਦਰੀ ਉੱਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨੌਜਵਾਨ ਦੇ ਪਰਿਵਾਰਕ ਮੈਂਬਰ ਵੀ ਪੁੱਜ ਗਏ ਜਿਨ੍ਹਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਲਿਆਦਾਂ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਰੈਫ਼ਰ ਕਰ ਦਿੱਤਾ ਜਿਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਨੌਜਵਾਨ ਦਾ ਸਥਾਨਕ ਸ਼ਿਵ ਸੈਨਾ ਆਗੂ ਨਾਲ ਤਕਰਾਰ ਹੋਇਆ ਸੀ। ਇਸ ਰੰਜਿਸ਼ ਤਹਿਤ ਯੋਜਨਾਬੰਦ ਢੰਗ ਨਾਲ ਉਸਦੀ ਹੱਤਿਆ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਅਗਲੇ ਮਹੀਨੇ ਵਿਆਹ ਰੱਖਿਆ ਹੋਇਆ ਸੀ।

Advertisement

Advertisement
Advertisement