For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ ਮਾਮਲੇ ’ਚ ਨਾਮਜ਼ਦ ਨੌਜਵਾਨ ਬਰੀ

08:57 AM May 06, 2024 IST
ਜਬਰ ਜਨਾਹ ਮਾਮਲੇ ’ਚ ਨਾਮਜ਼ਦ ਨੌਜਵਾਨ ਬਰੀ
Advertisement

ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 5 ਮਈ
ਇੱਥੋਂ ਦੀ ਅਦਾਲਤ ਵਲੋਂ ਜਬਰ-ਜਨਾਹ ਦੇ ਦੋਸ਼ ਹੇਠ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਨੂੰ ਬਰੀ ਕਰ ਦਿੱਤਾ ਗਿਆ ਹੈ। ਸੰਦੀਪ ਸਿੰਘ ਨੂੰ ਥਾਣਾ ਅਮਲੋਹ ਵਿਚ ਪਿਛਲੇ ਸਾਲ 3 ਸਤੰਬਰ ਨੂੰ ਕੇਸ ਕਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ’ਚ ਪੀੜਤਾ ਨੇ ਦੋਸ਼ ਲਗਾਏ ਸਨ ਕਿ ਉਹ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹੈ ਤੇ ਉਸ ਦੀ ਮਾਸੀ ਦਾ ਲੜਕਾ ਸੰਦੀਪ ਬੀਤੇ ਦੋ ਸਾਲਾਂ ਤੋਂ ਉਸ ਨਾਲ ਜਬਰ-ਜਨਾਹ ਕਰਦਾ ਆ ਰਿਹਾ ਹੈ। ਪੀੜਤਾ ਨੇ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਉਹ ਅਤੇ ਉਸ ਦੀ ਭੈਣ ਆਪਣੇ ਬਿਆਨਾਂ ਤੋਂ ਮੁਕਰ ਗਏ।

Advertisement

Advertisement
Author Image

sukhwinder singh

View all posts

Advertisement
Advertisement
×