ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਥ ਅਕਾਲੀ ਦਲ ਨੇ ਦਸਤਾਰ ਕੈਂਪ ਲਗਾਏ

08:41 AM Nov 16, 2024 IST
ਨੌਜਵਾਨ ਦੇ ਦਸਤਾਰ ਬੰਨ੍ਹਦੇ ਹੋਏ ਕੈਂਪ ਪ੍ਰਬੰਧਕ।

ਪੱਤਰ ਪ੍ਰੇਰਕ
ਜਲੰਧਰ, 15 ਨਵੰਬਰ
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਅੱਜ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਪੰਜਾਬ ਭਰ ’ਚ 20 ਤੋਂ ਵੱਧ ਥਾਵਾਂ ਉੱਤੇ ‘ਦਸਤਾਰਾਂ ਦੇ ਲੰਗਰ’ (ਮੁਫ਼ਤ ਦਸਤਾਰ ਬੰਨ੍ਹਣ ਦੇ ਕੈਂਪ) ਲਗਾ ਕੇ ਮਨਾਇਆ। ਇਤਿਹਾਸਕ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਦਸਤਾਰ ਕੈਂਪ ਵਿਚ ਸ਼ਿਰਕਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ‘ਦਸਤਾਰਾਂ ਦੇ ਲੰਗਰ’ ਨੂੰ ਪੂਰੇ ਪੰਜਾਬ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਸਾਰੇ ਕੈਂਪਾਂ ਵਿੱਚ 10,000 ਤੋਂ ਵੱਧ ਦਸਤਾਰਾਂ ਬੰਨ੍ਹੀਆਂ ਗਈਆਂ ਹਨ। ਸਰਬਜੀਤ ਝਿੰਜਰ ਨੇ ਦੱਸਿਆ ਕਿ ਪੰਜਾਬ ਵਿਚ 24 ਅਤੇ ਹਰਿਆਣਾ ਵਿਚ ਇਕ ਕੈਂਪ ਲਗਾਇਆ ਗਿਆ, ਜਿਨ੍ਹਾਂ ਵਿਚ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ, ਪਠਾਨਕੋਟ, ਤਰਨਤਾਰਨ, ਸ੍ਰੀ. ਦੁਖਨਿਵਾਰਨ ਸਾਹਿਬ ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਰੋਪੜ, ਸ੍ਰੀ ਮੁਕਤਸਰ ਸਾਹਿਬ, ਫਤਹਿਗੜ੍ਹ ਸਾਹਿਬ, ਖੰਨਾ, ਪਟਿਆਲਾ, ਭਵਾਨੀਗੜ੍ਹ, ਬਰਨਾਲਾ, ਮਾਨਸਾ, ਅਬੋਹਰ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਫਰੀਦਕੋਟ, ਖੰਨਾ, ਅਤੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪੰਚਕੂਲਾ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਨੂੰ ਦਸਤਾਰਾਂ ਬੰਨ੍ਹੀਆਂ ਗਈਆਂ।

Advertisement

Advertisement