ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁਵਕ ਤੇ ਵਿਰਾਸਤ ਮੇਲਾ: ਸਰਕਾਰੀ ਕਾਲਜ ਲੜਕੀਆਂ ਨੇ ਜਿੱਤੀ ਓਵਰਆਲ ਟਰਾਫੀ

12:04 PM Oct 27, 2024 IST
ਗਿੱਧੇ ਦੀ ਪੇਸ਼ਕਾਰੀ ਦਿੰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਹਿਮਾਂਸ਼ੂ ਮਹਾਜਨ

ਸਤਵਿੰਦਰ ਬਸਰਾ
ਲੁਧਿਆਣਾ, 26 ਅਕਤੂਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਜ਼ੋਨ-2 (ਲੁਧਿਆਣਾ) ਸਰਕਾਰੀ ਕਾਲਜ ਲੜਕੀਆਂ ਵਿੱਚ ਪੰਜ ਦਿਨਾਂ ਬਾਅਦ ਅੱਜ ਦੇਰ ਸ਼ਾਮ ਸਮਾਪਤ ਹੋ ਗਿਆ। ਮੇਲੇ ਦੇ ਆਖਰੀ ਦਿਨ ਵਿਧਾਇਕ (ਪਾਇਲ) ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ, ਵੈਟਰਨਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਤਿੰਦਰਪਾਲ ਸਿੰਘ ਗਿੱਲ ਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਜਸਦੇਵ ਸਿੰਘ ਸੇਖੋਂ ਮੁੱਖ ਮਹਿਮਾਨਾਂ ਵਜੋਂ ਸ਼ਾਮਲ ਹੋਏ। ਵਿਧਾਇਕ ਗਿਆਸਪੁਰਾ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਤੇ ਉਭਾਰਨ ਦੇ ਮਹੱਤਵ ਦੀ ਗੱਲ ਕੀਤੀ। ਇਸ ਮੌਕੇ ਮੁੱਖ ਮਹਿਮਾਨਾਂ ਨੇ ਕਾਲਜ ਮੈਗਜ਼ੀਨ ‘ਦੀਪਿਕਾ’ ਅਤੇ ਕਾਲਜ ਵੱਲੋਂ ਕਰਵਾਏ ਗਏ ਸੈਮੀਨਾਰ ਵਿੱਚ ਪੜ੍ਹੇ ਪਰਚਿਆਂ ਨੂੰ ਪੁਸਤਕ ਰੂਪ ਵਿੱਚ ਰੀਲੀਜ਼ ਕੀਤਾ। ਅੱਜ ਹੋਏ ਵੱਖ ਵੱਖ ਮੁਕਾਬਲਿਆਂ ਵਿੱਚੋਂ ਗਿੱਧੇ ਵਿੱਚ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ, ਖ਼ਾਲਸਾ ਕਾਲਜ ਫ਼ਾਰ ਵਿਮੈੱਨ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਜਦਕਿ ਐੱਸਸੀਡੀ ਸਰਕਾਰੀ ਕਾਲਜ ਅਤੇ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਗਿੱਧਾ (ਵਿਅਕਤੀਗਤ) ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਹਰਸ਼ਦੀਪ ਕੌਰ ਨੂੰ ਪਹਿਲਾ ਸਥਾਨ ਮਿਲਿਆ। ਭੰਗੜੇ ਵਿੱਚ ਜੀਜੀਐੱਨ ਖਾਲਸਾ ਕਾਲਜ, ਐੱਸਸੀਡੀ ਕਾਲਜ ਅਤੇ ਆਰੀਆ ਕਾਲਜ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ। ਪੰਜਾਬ ਦੇ ਇਸਤਰੀ ਪਰੰਪਰਾਗਤ ਅਤੇ ਰਸਮੀ ਗੀਤ ਵਿੱਚ ਏਐੱਸ ਕਾਲਜ ਖੰਨਾ ਨੂੰ ਪਹਿਲਾ, ਪੰਜਾਬ ਦੇ ਇਸਤਰੀ ਪਰੰਪਰਾਗਤ ਅਤੇ ਰਸਮੀ ਗੀਤ (ਵਿਅਕਤੀਗਤ) ਵਿੱਚ ਸਰਕਾਰੀ ਕਾਲਜ ਲੜਕੀਆਂ ਦੀ ਦਮਨਪ੍ਰੀਤ ਕੌਰ ਨੂੰ ਪਹਿਲਾ, ਆਰੀਆ ਕਾਲਜ ਦੀ ਅਨਿਕਸ਼ਾ ਨੂੰ ਦੂਜਾ ਅਤੇ ਖਾਲਸਾ ਕਾਲਜ ਦੀ ਰੁਪਿਦਰ ਕੌਰ ਤੇ ਸਰਕਾਰੀ ਕਾਲਜ ਸਿੱਧਸਰ ਦੀ ਮਨਦੀਪ ਕੌਰ ਨੂੰ ਸਾਂਝੇ ਤੌਰ ’ਤੇ ਤੀਜਾ ਸਥਾਨ ਮਿਲਿਆ। ਇਸ ਯੁਵਕ ਮੇਲੇ ਦੀ ਓਵਰਆਲ ਟਰਾਫੀ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਹਿੱਸੇ ਆਈ।

Advertisement

Advertisement