ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

06:58 AM Oct 20, 2024 IST

ਬਨੂੜ: ਥਾਣਾ ਬਨੂੜ ਦੀ ਪੁਲੀਸ ਨੇ ਬੀਤੇ ਦਿਨੀਂ ਸ਼ਹਿਰ ਦੇ ਬੱਸ ਸਟੈਂਡ ਵਿੱਚ ਪਰਵਾਸੀ ਔਰਤ ਦੇ ਕਤਲ ਦੀ ਗੁੱਥੀ ਨੂੰ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਮ੍ਰਿਤਕਾ ਦੇ ਪਤੀ ਰਜਿੰਦਰ ਦੇ ਬਿਆਨਾਂ ਉੱਤੇ ਮ੍ਰਿਤਕ ਦੇ ਦੇ ਭਤੀਜੇ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਥਾਣਾ ਬਨੂੜ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਨੀਲ ਕੁਮਾਰ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਥਾਣਾ ਅਨੁਸਾਰ ਪੁਲੀਸ ਨੇ ਮੁਲਜ਼ਮ ਸੁਨੀਲ ਕੁਮਾਰ ਨੂੰ ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਖਾਸਪੁਰ ਟੀ-ਪੁਆਇੰਟ ਤੋਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੁਨੀਲ ਕੁਮਾਰ ਨੇ ਮੰਨਿਆ ਹੈ ਕਿ ਉਹ ਆਪਣੇ ਭੂਆ ਦੇ ਲੜਕੇ ਵੱਲੋਂ ਆਪਣੀ ਪਤਨੀ ਨੂੰ ਭਜਾ ਕੇ ਲਿਜਾਣ ਕਾਰਨ ਅਕਸਰ ਦੁਖੀ ਰਹਿੰਦਾ ਸੀ ਜਿਸ ਦੀ ਵਜ੍ਹਾ ਕਾਰਨ ਉਸ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲੀਸ ਵੱਲੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਕੇ ਅਗਲੇਰੀ ਪੁਛਗਿੱਛ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ

Advertisement

Advertisement