For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਜਬਰ-ਜਨਾਹ ਦੇ ਦੋਸ਼ ਹੇਠ ਕਾਬੂ

07:19 AM Aug 13, 2024 IST
ਨੌਜਵਾਨ ਜਬਰ ਜਨਾਹ ਦੇ ਦੋਸ਼ ਹੇਠ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਅਗਸਤ
ਇਥੇ ਨਾਬਾਲਗ ਮੰਦਬੁੱਧੀ ਤੇ ਗੂੰਗੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਬੱਚੀ ਦੀ ਉਮਰ 11 ਸਾਲ ਹੈ। ਪੁਲੀਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਚੜਿੱਕ ਮੁਖੀ ਜਨਕ ਰਾਜ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ (22) ਪਿੰਡ ਮੱਲੀਆਂ ਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਇਸੇ ਥਾਣਾ ਅਧੀਨ ਪੈਂਦੇ ਇੱਕ ਪਿੰਡ ਵਿੱਚ ਆਪਣੀ ਭੂਆ ਕੋਲ ਗਿਆ ਸੀ। ਮੁਲਜ਼ਮ ਉੱਤੇ ਦੋਸ਼ ਹਨ ਕਿ ਉਥੇ ਉਸ ਨੇ ਗੁਆਂਢ ਰਹਿੰਦੀ 11 ਸਾਲ ਦੀ ਮੰਦਬੁੱਧੀ ਤੇ ਗੂੰਗੀ ਬੱਚੀ ਨਾਲ ਜਬਰ ਜਨਾਹ ਕੀਤਾ। ਪੁਲੀਸ ਨੇ ਪੀੜਤ ਬੱਚੀ ਦਾ ਮੈਡੀਕਲ ਵੀ ਕਰਵਾਇਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੀ ਤਫ਼ਤੀਸ਼ ਇੰਸਪੈਕਟਰ ਕਰਮਜੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement