ਨੌਜਵਾਨ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
06:58 AM Jul 09, 2024 IST
ਪੱਤਰ ਪ੍ਰੇਰਕ
ਰਤੀਆ, 8 ਜੁਲਾਈ
ਪਿੰਡ ਨਾਗਪੁਰ ਦੇ ਇੱਕ ਜਨਰਲ ਸਟੋਰ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮ ਜਤਿੰਦਰ ਉਰਫ ਬੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਿੰਡ ਵਿਚ ਸਥਿਤ ਸੰਤ ਗੰਗਾ ਦਾਸ ਜਨਰਲ ਸਟੋਰ ਦੇ ਮਾਲਕ ਗੁਰਜੰਟ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਪਿੰਡ ਨਾਗਪੁਰ ਵਿੱਚ ਉਸ ਦੇ ਘਰ ਨੇੜੇ ਹੀ ਉਸ ਦੀ ਦੁਕਾਨ ਹੈ। ਬੀਤੀ ਰਾਤ ਕਰੀਬ 8 ਵਜੇ ਜਤਿੰਦਰ ਦੁਕਾਨ ਵਿਚ ਵੜਿਆ ਅਤੇ ਉਸ ਨੇ ਬੜੇ ਯੋਜਨਾਬੱਧ ਤਰੀਕੇ ਨਾਲ ਦੁਕਾਨ ਦੇ ਗੱਲੇ ਵਿਚ ਪਏ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਦੁਕਾਨ ’ਚ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਨੌਜਵਾਨ ਦੀ ਪਛਾਣ ਵੀ ਹੋ ਗਈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement