ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਨੂੰ ਕਾਰ ਥੱਲੇ ਦਰੜਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

08:33 AM Jun 18, 2024 IST

ਪੁਣੇ, 17 ਜੂਨ
ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਪੁਲੀਸ ਨੇ 17 ਸਾਲਾ ਇੱਕ ਨੌਜਵਾਨ ਨੂੰ ਇੱਕ ਮਹਿਲਾ ਨੂੰ ਬਹਿਸ ਮਗਰੋਂ ਆਪਣੇ ਕਾਰ ਥੱਲੇ ਦਰੜਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਨੂੰ ਆਲੰਦੀ ਖੇਤਰ ਦੇ ਵਡਗਾਉਂ ਘੇਨੰਦ ਪਿੰਡ ਵਿੱਚ ਵਾਪਰੀ। ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿੱਚ ਇੱਕ ਕਾਰ ਨੂੰ ਲਾਪ੍ਰਵਾਹੀ ਨਾਲ ਚਲਾਉਂਦੇ ਦਿਖਾਇਆ ਗਿਆ ਹੈ, ਜਿਸ ਨੇ ਇੱਕ ਮਹਿਲਾ ਨੂੰ ਟੱਕਰ ਮਾਰੀ। ਨੌਜਵਾਨ ਨੇ ਕਾਰ ਵਿੱਚ ਬੈਠਣ ਤੋਂ ਪਹਿਲਾਂ ਮਹਿਲਾ ਦੇ ਪਤੀ ਅਤੇ ਇੱਕ ਹੋਰ ਰਿਸ਼ਤੇਦਾਰ ਨਾਲ ਕਥਿਤ ਤੌਰ ’ਤੇ ਮੰਦੀ ਸ਼ਬਦਾਵਲੀ ’ਚ ਗੱਲ ਕੀਤੀ ਅਤੇ ਜੋੜੇ ਨੂੰ ਨੁਕਸਾਨ ਪਹੁੰਚਣ ਦੀ ਧਮਕੀ ਦਿੱਤੀ। ਪੁਲੀਸ ਦਾ ਦਾਅਵਾ ਹੈ ਕਿ ਇਸ ਮਗਰੋਂ ਲੜਕੇ ਨੇ ਲਾਪ੍ਰਵਾਹੀ ਨਾਲ ਗੱਡੀ ਚਲਾਈ ਅਤੇ ਮਹਿਲਾ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਦੱਸਿਆ ਕਿ ਮਹਿਲਾ ਦੇ ਮਾਮੂਲ ਸੱਟਾਂ ਲੱਗੀਆਂ। ਪਿੰਪਰੀ ਚਿੰਚਵਾੜ ਦੇ ਇੱਕ ਪੁਲੀਸ ਅਧਿਕਾਰੀ ਨੇ ਕਿਹਾ, ‘‘ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਸਾਹਮਣੇ ਪੇਸ਼ ਕੀਤਾ ਗਿਆ ਹੈ, ਜਿਸ ਨੇ ਉਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ ਹੈ। ਅਸੀਂ ਇਸ ਮਾਮਲੇ ਵਿੱਚ ਨੌਜਵਾਨ ਖ਼ਿਲਾਫ਼ ਬਾਲਗ ਦੇ ਤੌਰ ’ਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ।’’ ਮਾਮਲਾ ਅਲਦੀ ਪੁਲੀਸ ਥਾਣੇ ਵਿੱਚ ਦਰਜ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement