ਨੌਜਵਾਨ ਹੈਰੋਇਨ ਸਣੇ ਗ੍ਰਿਫ਼ੇਤਾਰ
ਸੁਨਾਮ ਊਧਮ ਸਿੰਘ ਵਾਲਾ: ਪੁਲੀਸ ਚੌਕੀ ਮਹਿਲਾਂ ਚੌਕ ਦੀ ਪੁਲੀਸ ਨੇ 120 ਗ੍ਰਾਮ ਹੈਰੋਇਨ/ਚਿੱਟਾ ਸਣੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਚੌਕੀ ਇੰਚਾਰਜ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲੀਸ ਪਾਰਟੀ ਸੰਗਰੂਰ-ਦਿੜ੍ਹਬਾ ਸੜਕ ’ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਕ ਮੁਖਬਰ ਤੋਂ ਇਤਲਾਹ ਮਿਲੀ ਸੀ ਕਰਨਦੀਪ ਸਿੰਘ ਵਾਸੀ ਪਿੰਡ ਲੁਹਾਰ ਮਾਜਰਾ ਥਾਣਾ ਸਦਰ ਨਾਭਾ ਜ਼ਿਲ੍ਹਾ ਪਟਿਆਲਾ ਜੋ ਕਿ ਨਸ਼ਾ ਵੇਚਣ ਦਾ ਆਦੀ ਹੈ, ਉਹ ਅੱਜ ਵੀ ਲਵਜੀਤ ਸਿੰਘ ਵਾਸੀ ਪਿੰਡ ਭੋਮਾਂ ਥਾਣਾ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਅਨਾਜ ਮੰਡੀ ਮਹਿਲਾਂ ਚੌਕ ’ਚ ਹੈਰੋਇਨ/ਚਿੱਟਾ ਸਪਲਾਈ ਕਰਨ ਆਇਆ ਹੋਇਆ ਹੈ। ਇਸ ਸੂਹ ’ਤੇ ਪੁਲੀਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ 120 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤਾ ਹੈ। ਪੁਲੀਸ ਨੇ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਲੱਖਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ। -ਪੱਤਰ ਪ੍ਰੇਰਕ
ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ
ਮਸਤੂਆਣਾ ਸਾਹਿਬ: ਨੇੜਲੇ ਪਿੰਡ ਬਹਾਦਰਪੁਰ ਅਤੇ ਮਸਤੂਆਣਾ ਸਾਹਿਬ ਦੇ ਵਿਚਕਾਰ ਪੁਲੀਸ ਵੱਲੋਂ ਦੋ ਵਿਅਕਤੀਆਂ ਨੂੰ 100 ਗ੍ਰਾਮ ਚਿੱਟੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਪਾਰਟੀ ਵੱਲੋਂ ਗਸਤ ਤੇ ਚੈਕਿੰਗ ਦੌਰਾਨ ਥਾਣੇਦਾਰ ਪ੍ਰੇਮ ਸਿੰਘ ਸੀ.ਆਈ.ਏ. ਸਟਾਫ ਸੰਗਰੂਰ ਨੇ ਸ਼ੱਕ ਦੇ ਆਧਾਰ ’ਤੇ ਕਾਰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਸਵਾਰਾਂ ਕੋਲੋਂ 100 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲੀਸ ਵੱਲੋਂ ਜਗਸੀਰ ਸਿੰਘ ਉਰਫ ਗਗਨ ਵਾਸੀ ਟਿੱਬੀ ਬਸਤੀ ਲਹਿਰਾਗਾਗਾ ਅਤੇ ਉਸ ਦੇ ਸਾਥੀ ਰਾਜਿੰਦਰ ਸਿੰਘ ਵਾਸੀ ਘਾਸੀਵਾਲਾ ਖਿ਼ਲਾਫ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ