For the best experience, open
https://m.punjabitribuneonline.com
on your mobile browser.
Advertisement

ਸਿਰਸਾ ਵਿੱਚ ਨੌਜਵਾਨ ਹੈਰੋਇਨ ਸਣੇ ਕਾਬੂ

07:51 AM Sep 12, 2024 IST
ਸਿਰਸਾ ਵਿੱਚ ਨੌਜਵਾਨ ਹੈਰੋਇਨ ਸਣੇ ਕਾਬੂ
Advertisement

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨੌਜਵਾਨ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਗੁਲਾਬ ਸਿੰਘ ਵਾਸੀ ਵਾਰਡ ਨੰਬਰ 24 ਥੇਹੜ ਮੁਹੱਲਾ ਸਿਰਸਾ ਵਜੋਂ ਹੋਈ ਹੈ। ਐਸਪੀ ਨੇ ਦੱਸਿਆ ਹੈ ਕਿ ਪੁਲੀਸ ਦੀ ਇਕ ਟੀਮ ਡਿੰਗ ਥਾਣਾ ਏਰੀਏ ’ਚ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਆਉਂਦਾ ਇਕ ਨੌਜਵਾਨ ਪੁਲੀਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲੀਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਉਸ ਖ਼ਿਲਾਫ਼ ਡਿੰਗ ਥਾਣੇ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

Advertisement