ਹੈਰੋਇਨ ਸਮੇਤ ਨੌਜਵਾਨ ਕਾਬੂ
07:23 AM Aug 01, 2024 IST
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ
ਇੱਥੇ ਸੀਆਈਏ ਸਟਾਫ ਸੰਗਰੂਰ ਦੀ ਪੁਲੀਸ ਨੇ 30 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਦੇ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਗਸ਼ਤ ਦੌਰਾਨ ਬਾਬਾ ਭਾਈ ਮੂਲ ਚੰਦ ਸਾਹਿਬ ਰੇਲਵੇ ਫਾਟਕ ਤੋਂ ਜਾਖਲ ਰੋਡ ਵੱਲ ਜਾਂਦਿਆਂ ਸਥਾਨਕ ਟਰਾਲੀ ਯੂਨੀਅਨ ਨੇੜੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਉਰਫ ਗੋਲੂ ਵਾਸੀ ਸੁਨਾਮ ਵਜੋਂ ਹੋਈ ਹੈ ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Advertisement
Advertisement
Advertisement