ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
06:54 AM Jan 10, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 9 ਜਨਵਰੀ
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਰਾਜੇਸ਼ ਕੁਮਾਰ ਪਵਾਸੀ ਰਾਣੀਆਂ ਰੋਡ, ਸਿਰਸਾ ਵਜੋਂ ਹੋਈ ਹੈ। ਸੈੱਲ ਟੀਮ ਦੇ ਇੰਚਾਰਜ ਸਬ ਇੰਸਪੈਕਟਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਰਾਣੀਆਂ ਰੋਡ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਪੁਲੀਸ ਟੀਮ ਨੇ ਇੱਕ ਨੌਜਵਾਨ ਨੂੰ ਪੈਦਲ ਉਨ੍ਹਾਂ ਵੱਲ ਆਉਂਦੇ ਦੇਖਿਆ। ਪੁਲੀਸ ਪਾਰਟੀ ਨੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਲਿਆ ਅਤੇ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜਿਹੜੀ ਜੋਖਣ ’ਤੇ 10 ਗਰਾਮ 13 ਮਿਲੀ ਗਰਾਮ ਬਣੀ। ਸੈੱਲ ਇੰਚਾਰਜ ਨੇ ਦੱਸਿਆ ਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਸ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement