ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਸਾ ’ਚ ਨੌਜਵਾਨ ਭੁੱਕੀ ਸਣੇ ਗ੍ਰਿਫ਼ਤਾਰ

07:13 AM Apr 26, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 25 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲੀਸ ਨੇ ਇਕ ਨੌਜਵਾਨ ਨੂੰ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਸੁਰਜੀਤ ਵਾਸੀ ਜ਼ਿਲ੍ਹਾ ਸੁਲਤਾਨਪੁਰ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਵਿਕਰਾਂਤ ਭੂਸ਼ਨ ਨੇ ਦੱਸਿਆ ਹੈ ਕਿ ਪੁਲੀਸ ਦੀ ਐਂਟੀ ਨਾਰਕੋਟਿਕਸ ਸੈਲ ਦੀ ਇਕ ਟੀਮ ਗਸ਼ਤ ਦੌਰਾਨ ਸਿਰਸਾ ਦੇ ਡੀਐਮਸੀ ਹਸਪਤਾਲ ਨੇੜਿਉਂ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 15 ਕਿਲੋ 200 ਗਰਾਮ ਭੁੱਕੀ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਸਿਵਲ ਲਾਈਨ ਥਾਣੇ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement

Advertisement
Advertisement