ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ਭਾਰਤ ਸਭਾ ਵੱਲੋਂ ਡੀਸੀ ਦਫ਼ਤਰ ਮੂਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ

10:43 AM Sep 01, 2024 IST
ਨੌਜਵਾਨ ਭਾਰਤ ਸਭਾ ਦੇ ਆਗੂ ਜਾਣਕਾਰੀ ਦਿੰਦੇ ਹੋਏ।

ਫ਼ਿਰੋਜ਼ਪੁਰ (ਸੰਜੀਵ ਹਾਂਡਾ): ਸ਼ਹਿਰ ਦੇ ਤੂੜੀ ਬਾਜ਼ਾਰ ਵਿੱਚ ਸਥਿਤ ਕ੍ਰਾਂਤੀਕਾਰੀਆਂ ਦੇ ਗੁਪਤ ਟਿਕਾਣੇ ਨੂੰ ਲਾਇਬਰੇਰੀ ਅਤੇ ਮਿਊਜ਼ੀਅਮ ਬਣਾਉਣ ਦੀ ਮੰਗ ਇੱਕ ਵਾਰ ਫ਼ਿਰ ਉੱਠ ਰਹੀ ਹੈ। ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀ ‘ਠਾਹਰ’ ਰਹਿ ਚੁੱਕੀ ਇਹ ਇਮਾਰਤ ਯਾਦਗਾਰੀ ਬਣਾਉਣ ਲਈ ਕਈ ਜਥੇਬੰਦੀਆਂ ਪਿਛਲੇ ਲੰਮੇਂ ਸਮੇਂ ਤੋਂ ਮੰਗ ਕਰ ਰਹੀਆਂ ਹਨ। ਸਰਕਾਰੀ ਤੰਤਰ ਕਈ ਵਾਰ ਇਸ ਮੰਗ ਨੂੰ ਪੂਰਾ ਕਰਨ ਲਈ ਭਰੋਸਾ ਦੇ ਚੁੱਕਾ ਹੈ ਪਰ ਅਜੇ ਤੱਕ ਇਸ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਨੌਜਵਾਨ ਭਾਰਤ ਸਭਾ ਦੇ ਕਾਰਕੁਨਾਂ ਨੇ ਹੁਣ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਠੋਸ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਮੰਗਾ ਆਜ਼ਾਦ ਅਤੇ ਸੂਬਾ ਮੀਤ ਪ੍ਰਧਾਨ ਕਰਮਜੀਤ ਮਾਣੂਕੇ ਨੇ 26 ਸਤੰਬਰ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਹੈ।

Advertisement

Advertisement