ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਡਾਂ ਨਾਲ ਜੁੜ ਕੇ ਚੰਗਾ ਸਮਾਜ ਸਿਰਜ ਸਕਦੇ ਨੇ ਨੌਜਵਾਨ: ਸ਼ੇਰਗਿੱਲ

08:52 AM Jun 14, 2024 IST
ਹਾਕੀ ਕੈਂਪ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਅਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 13 ਜੂਨ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਨੌਜਵਾਨ ਖੇਡਾਂ ਨਾਲ ਜੁੜ ਕੇ ਜਿੱਥੇ ਆਪਣੀ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ, ਉੱਥੇ ਚੰਗੇ ਸਮਾਜ ਦੀ ਉਸਾਰੀ ਵਿਚ ਵੀ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਅੰਦਰ ਹੀ ਸਿਹਤਮੰਦ ਦਿਮਾਗ ਹੁੰਦਾ ਹੈ। ਉਹ ਅੱਜ ਸਰਕਾਰੀ ਆਈਟੀਆਈ ਵਿੱਚ ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਸਾਲਾਨਾ ਸਮਰ ਹਾਕੀ ਕੈਂਪ ਦੀ ਸ਼ੁਰੂਆਤ ਕਰਨ ਪੁੱਜੇ ਸਨ। ਉਨ੍ਹਾਂ ਟਰੱਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਖੇਡਾਂ ਨਾਲ ਜੋੜ ਕੇ ਵੱਡਾ ਉਪਰਾਲਾ ਕਰ ਰਹੇ ਹਨ।
ਉਨ੍ਹਾਂ ਅੰਡਰ-16 ਮੇਹਰ ਬਾਬਾ ਚੈਰੀਟੇਬਲ ਟਰੱਸਟ ਅਤੇ ਨਰਾਇਣਗੜ੍ਹ ਦੀ ਟੀਮ ਵਿਚ ਹੋਏ ਮੈਚ ਦਾ ਆਨੰਦ ਮਾਣਿਆ। ਇਸ ਵਿਚ ਟਰੱਸਟ ਦੀ ਟੀਮ 1 ਦੇ ਮੁਕਾਬਲੇ 3 ਗੋਲਾਂ ਨਾਲ ਜੇਤੂ ਰਹੀ। ਇਸ ਮੌਕੇ ਟਰੱਸਟ ਦੇ ਮੈਨੇਜਿੰਗ ਟਰੱਸਟੀ ਹਸਨ ਸਿੰਘ ਮੇਜੀ ਨੇ ਦੱਸਿਆ ਕਿ ਏਬੀਐੱਸ ਫਾਊਡੇਸ਼ਨ, ਹਾਕੀ ਫ਼ਤਹਿਗੜ੍ਹ ਸਾਹਿਬ ਨਾਲ ਮਿਲ ਕੇ ਇਹ ਟੂਰਨਾਮੈਂਟ 15 ਜੂਨ ਤੱਕ ਕਰਵਾਇਆ ਜਾ ਰਿਹਾ ਹੈ। ਕੈਂਪ ਵਿਚ ਸਾਬਕਾ ਹਾਕੀ ਖਿਡਾਰੀਆਂ ਦੇ ਨਾਲ ਹਾਕੀ ਨਰਸਰੀ ਦੇ 100 ਤੋਂ ਵੱਧ ਹਾਕੀ ਖਿਡਾਰੀ ਹਿੱਸਾ ਲੈ ਰਹੇ ਹਨ।
ਇਸ ਮੌਕੇ ਟਰੱਸਟੀ ਠਾਕੁਰ ਸਿੰਘ ਮੇਜੀ, ਸਲਾਹਕਾਰ ਹਰਕਿਰਨ ਕੌਰ ਮੇਜੀ, ਵਜ਼ੀਰ ਚੰਦ, ਤੇਜਿੰਦਰ ਸਿੰਘ, ਜਸਬੀਰ ਸਿੰਘ ਅਤੇ ਕਮਲ ਕ੍ਰਿਸ਼ਨ ਬਾਡਾਂ ਹਾਕੀ ਕੋਚ ਅਤੇ ਹਾਕੀ ਨਰਸਰੀ ਦੇ ਬੱਚਿਆਂ ਦੇ ਮਾਪੇ ਵੀ ਸ਼ਾਮਲ ਸਨ।

Advertisement

Advertisement