ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਡਾਂ ਸਹਾਰੇ ਚੰਗੇ ਨਾਗਰਿਕ ਵਜੋਂ ਪਛਾਣ ਬਣਾ ਸਕਦੇ ਨੇ ਨੌਜਵਾਨ: ਸਿੰਗਲਾ

10:54 AM Sep 16, 2024 IST
ਖੇਡ ਮੁਕਾਬਲਿਆਂ ਦੌਰਾਨ ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ:ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 15 ਸਤੰਬਰ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ, ਉੱਥੇ ਹੀ ਉਹ ਸਮਾਜ ਵਿੱਚ ਇਕ ਚੰਗੇ ਨਾਗਰਿਕ ਦੇ ਤੌਰ ’ਤੇ ਆਪਣੀ ਪਛਾਣ ਬਣਾ ਸਕਦੇ ਹਨ। ਉਹ ਅੱਜ ਨਹਿਰੂ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਰੋਈ ਸਿਹਤ ਅਤੇ ਨਾਮਣੇ ਲਈ ਨੌਜਵਾਨਾਂ ਦਾ ਖੇਡ ਮੈਦਾਨਾਂ ਨਾਲ ਜੁੜਨਾ ਲਾਜ਼ਮੀ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ-21 (ਮੁੰਡੇ) ਵਿੱਚ ਰੋਮਨ ਸਿੰਗਲਾ ਪਹਿਲੇ ਅਤੇ ਅਰਸ਼ਤਿ ਗੋਇਲ ਦੂਜੇ ਸਥਾਨ ’ਤੇ ਰਿਹਾ। 600 ਮੀਟਰ ਰੇਸ (ਕੁ) ’ਚ ਗਗਨਦੀਪ ਕੌਰ ਪਹਿਲੇ ਅਤੇ ਸਿਮਰਨਜੀਤ ਕੌਰ ਦੂਜੇ ਸਥਾਨ ’ਤੇ ਰਹੀ, 600 ਮੀਟਰ (ਮੁੰਡੇ) ’ਚ ਸਵਰਨਜੀਤ ਸਿੰਘ ਨੇ ਪਹਿਲਾ ਅਤੇ ਦਲਜੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।

Advertisement

Advertisement