ਨੌਜਵਾਨ ਵੱਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ
06:57 AM Jan 13, 2025 IST
ਪੱਤਰ ਪ੍ਰੇਰਕ
ਜਲੰਧਰ, 12 ਜਨਵਰੀ
ਇੱਥੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਸਤੀ ਬਾਵਾ ਖੇਲ ਦੀ ਮਿੱਠੂ ਬਸਤੀ ਵਾਸੀ ਸੁਰਿੰਦਰ ਸਿੰਘ (40) ਵਜੋਂ ਹੋਈ ਹੈ। ਇਹ ਘਟਨਾ ਬਸਤੀ ਬਾਵਾ ਇਲਾਕੇ ’ਚ ਵਾਪਰੀ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਚਓ ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਸ਼ੁਰੂਆਤੀ ਜਾਂਚ ’ਚ ਪਤਾ ਲੱਗਾ ਹੈ ਕਿ ਸੁਰਿੰਦਰ ਦੀ ਪਤਨੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪੁਲੀਸ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਕਾਰਵਾਈ ਕਰੇਗੀ।
Advertisement
Advertisement