For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕਸ਼ੀ

02:54 PM Jun 30, 2023 IST
ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕਸ਼ੀ
Advertisement

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਪ੍ਰੀਤ ਨਗਰ ਤਾਜਪੁਰ ਰੋਡ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਰਾਣੀ ਕੌਰ ਨੇ ਦੱਸਿਆ ਹੈ ਕਿ ਉਸ ਦੇ ਪਤੀ ਸੁੰਦਰ ਸਿੰਘ ਪੁੱਤਰ ਗੁਰਦੀਪ ਸਿੰਘ (35) ਦਾ ਪਰਮਜੀਤ ਸਿੰਘ ਹੈਪੀ ਵਾਸੀ ਪਿੰਡ ਗਿੱਲzwnj; ਨਾਲ ਪੈਸਿਆਂ ਦਾ ਲੈਣ ਦੇਣ ਸੀ। ਇਸ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਤੰਗ ਆ ਕੇ ਆਪਣੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਥਾਣੇਦਾਰ ਜਨਕ ਰਾਜ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਪਰਮਜੀਤ ਸਿੰਘ ਹੈਪੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Advertisement
Advertisement
×