For the best experience, open
https://m.punjabitribuneonline.com
on your mobile browser.
Advertisement

ਵਿੱਤੀ ਤੰਗੀ ਕਾਰਨ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

07:35 AM May 28, 2024 IST
ਵਿੱਤੀ ਤੰਗੀ ਕਾਰਨ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
Advertisement

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 27 ਮਈ
ਨੇੜਲੇ ਪਿੰਡ ਦਫਰਪੁਰ ਵਿਖੇ ਗੁਰੂ ਨਾਨਕ ਕਲੋਨੀ ਵਿੱਚ ਇਕ 32 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੈ ਸਿੰਘ ਵਾਸੀ ਸਿੰਘਪੁਰਾ ਜੀਂਦ ਹਰਿਆਣਾ ਵਜੋਂ ਹੋਈ ਹੈ। ਮੁਬਾਰਕਪੁਰ ਪੁਲੀਸ ਚੌਕੀ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੀ ਪਤਨੀ ਨਾਲ ਪਿੰਡ ਦਫਰਪੁਰ ਦੀ ਗੁਰੂ ਨਾਨਕ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਡਰਾਈਵਰੀ ਕਰਦਾ ਸੀ। ਲੰਘੇ ਕਈਂ ਦਿਨਾਂ ਤੋਂ ਉਸ ਨੂੰ ਕੰਮ ਨਾ ਮਿਲਣ ਕਾਰਨ ਉਹ ਕਰਜ਼ ਹੇਠ ਦਬਿਆ ਹੋਇਆ ਸੀ। ਇਸ ਦੇ ਚਲਦਿਆਂ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚਲ ਰਿਹਾ ਸੀ। ਲੰਘੀ ਰਾਤ ਉਸ ਨੇ ਆਪਣੇ ਘਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਉਸਦੀ ਪਤਨੀ ਪੇਕੇ ਗਈ ਹੋਈ ਸੀ। ਪਰਿਵਾਰ ਵੱਲੋਂ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ।
ਇਸ ਦੌਰਾਨ ਪੁਲੀਸ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਤੋਂ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਮ੍ਰਿਤਕ ਦੀ ਪਤਨੀ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×