For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

10:30 AM Aug 20, 2024 IST
ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 19 ਅਗਸਤ
ਥਾਣਾ ਸਦਰ ਰਾਏਕੋਟ ਅਧੀਨ ਪਿੰਡ ਬਸਰਾਵਾਂ ਦੇ ਨੌਜਵਾਨ ਨੇ ਭੇਦਭਰੀ ਹਾਲਾਤ ਵਿੱਚ ਆਪਣੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਪਵਨਜੀਤ ਸਿੰਘ (24) ਪੁੱਤਰ ਇਕਬਾਲਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਨੌਜਵਾਨ ਘਰ ਵਿੱਚ ਇਕੱਲਾ ਸੀ ਅਤੇ ਦੁਪਹਿਰ ਕਰੀਬ 12 ਵਜੇ ਉਸ ਨੇ ਮੌਤ ਨੂੰ ਗਲ਼ੇ ਲਾ ਲਿਆ। ਮ੍ਰਿਤਕ ਨੌਜਵਾਨ ਦੀ ਮਾਤਾ ਸੁਖਵਿੰਦਰ ਕੌਰ ਪਿੰਡ ਦੇ ਆਂਗਣਵਾੜੀ ਕੇਂਦਰ ਵਿੱਚ ਸਹਾਇਕ ਵਜੋਂ ਕੰਮ ਕਰਦੀ ਸੀ ਅਤੇ ਛੁੱਟੀ ਹੋਣ ਬਾਅਦ ਉਹ ਜਦੋਂ ਉਹ ਘਰ ਪੁੱਜੀ ਤਾਂ ਇਸ ਘਟਨਾ ਸਬੰਧੀ ਬਾਰੇ ਉਸ ਨੂੰ ਪਤਾ ਲੱਗਾ। ਜਾਂਚ ਅਫ਼ਸਰ ਗੁਰਨਾਮ ਸਿੰਘ ਅਨੁਸਾਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

Advertisement

Advertisement
Advertisement
Author Image

joginder kumar

View all posts

Advertisement