For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ

08:08 AM Jun 11, 2024 IST
ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ
Advertisement

ਸੰਤੋਖ ਗਿੱਲ
ਰਾਏਕੋਟ, 10 ਜੂਨ
ਪਿੰਡ ਫ਼ਤਿਹਗੜ੍ਹ ਛੰਨਾ ਦੇ ਨੌਜਵਾਨ (24) ਨੇ ਆਪਣੀ ਪ੍ਰੇਮਿਕਾ ਹੱਥੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਇਲਾਜ ਦੌਰਾਨ ਇੱਥੋਂ ਦੇ ਇਕ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਫ਼ਤਿਹਗੜ੍ਹ ਛੰਨਾ ਜ਼ਿਲ੍ਹਾ ਬਰਨਾਲਾ ਦੇ ਕੇਤੁਕੁਲਜੋਤ ਸਿੰਘ ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ। ਰਾਏਕੋਟ ਸ਼ਹਿਰੀ ਪੁਲੀਸ ਨੇ ਮ੍ਰਿਤਕ ਦੇ ਪਿਤਾ ਮੇਜਰ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਮੁਲਜ਼ਮ ਬਲਵਿੰਦਰ ਕੌਰ ਉਰਫ਼ ਗੁਰਪ੍ਰੀਤ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਫ਼ਤਿਹਗੜ੍ਹ ਛੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਫ਼ਸਰ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਮੁਲਜ਼ਮ ਬਲਵਿੰਦਰ ਕੌਰ ਨੂੰ ਜਗਰਾਉਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਦੋ ਹਫ਼ਤੇ ਲਈ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਜਾਰੀ ਕੀਤਾ ਹੈ। ਮੇਜਰ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਕੇਤੁਕੁਲਜੋਤ ਸਿੰਘ ਦੇ ਪਿੰਡ ਦੀ ਇਕ ਵਿਆਹੁਤਾ ਔਰਤ ਬਲਵਿੰਦਰ ਕੌਰ ਉਰਫ਼ ਗੁਰਪ੍ਰੀਤ ਕੌਰ ਪਤਨੀ ਪ੍ਰਦੀਪ ਸਿੰਘ ਨਾਲ ਪ੍ਰੇਮ ਸਬੰਧ ਬਣ ਗਏ ਸਨ। ਕਰੀਬ ਢਾਈ ਮਹੀਨੇ ਪਹਿਲਾਂ ਕੇਤੁਕੁਲਜੋਤ ਸਿੰਘ ਦੁਬਈ ਚਲਾ ਗਿਆ ਸੀ। ਬੀਤੇ ਦਿਨ ਬਲਵਿੰਦਰ ਕੌਰ ਨੇ ਉਸ ਨੂੰ ਫ਼ੋਨ ਕਰ ਕੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਦਾ ਲੜਕਾ ਰਾਏਕੋਟ ਦੇ ਹਸਪਤਾਲ ਵਿੱਚ ਦਾਖਲ ਹੈ। ਇੱਥੇ ਪਹੁੰਚ ਕੇ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਮੇਜਰ ਸਿੰਘ ਨੇ ਦੋਸ਼ ਲਾਇਆ ਕਿ ਬਲਵਿੰਦਰ ਕੌਰ ਨੇ ਕੇਤੁਕੁਲਜੋਤ ਸਿੰਘ ਨੂੰ 18 ਮਈ ਨੂੰ ਭਾਰਤ ਵਾਪਸ ਬੁਲਾ ਲਿਆ ਸੀ।

Advertisement

Advertisement
Advertisement
Author Image

Advertisement