For the best experience, open
https://m.punjabitribuneonline.com
on your mobile browser.
Advertisement

ਯੂਥ ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਸੰਸਦ ਵੱਲ ਮਾਰਚ

08:59 AM Dec 21, 2023 IST
ਯੂਥ ਕਾਂਗਰਸ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਸੰਸਦ ਵੱਲ ਮਾਰਚ
ਦਿੱਲੀ ਵਿੱਚ ਸੰਸਦ ਵੱਲ ਮਾਰਚ ਕਰਦੇ ਯੂਥ ਕਾਂਗਰਸੀ ਵਰਕਰਾਂ ਨੂੰ ਰੋਕਦੀ ਹੋਈ ਪੁਲੀਸ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਦਸੰਬਰ
ਰਤੀ ਯੂਥ ਕਾਂਗਰਸ ਨੇ ਅੱਜ ਦੇਸ਼ ਭਰ ਵਿੱਚ ਨੌਜਵਾਨਾਂ ਦੀ ਵਧ ਰਹੀ ਬੇਰੁਜ਼ਗਾਰੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਕਥਿਤ ਤਾਨਾਸ਼ਾਹੀ ਖ਼ਿਲਾਫ਼ ਸੰਸਦ ਦੇ ਘਿਰਾਓ ਲਈ ਮਾਰਚ ਕੀਤਾ। ਇਸ ਦੌਰਾਨ ਦਿੱਲੀ ਦੇ ਜੰਤਰ-ਮੰਤਰ ਰੋਡ ’ਤੇ ਦੇਸ਼ ਭਰ ਤੋਂ ਯੂਥ ਕਾਂਗਰਸ ਦੇ ਵਰਕਰ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਦੀ ਅਗਵਾਈ ‘ਚ ਇਕੱਠੇ ਹੋਏ। ਪੁਲੀਸ ਨੇ ਅੰਦੋਲਨ ਦੇ ਮੱਦੇਨਜ਼ਰ ਇਲਾਕੇ ਵਿੱਚ ਧਾਰਾ 144 ਲਗਾ ਦਿੱਤੀ। ਕਾਂਗਰਸੀ ਵਰਕਰ ਸੰਸਦ ਵੱਲ ਮਾਰਚ ਕਰ ਰਹੇ ਸਨ ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਤੇ ਫਿਰ ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲੈ ਗਈ।
ਯੂਥ ਕਾਂਗਰਸ ਨੇ ‘ਤਾਨਾਸ਼ਾਹੀ’ ਤੇ ‘ਫਾਸ਼ੀਵਾਦ’ ਵਿਰੁੱਧ ਲੜਨ ਵਾਲੇ ਨੇਤਾਵਾਂ ਦੀਆਂ ਫੋਟੋਆਂ ਤੇ ਵੀਡੀਓ ਸਾਂਝੀਆਂ ਕਰਨ ਲਈ ‘ਐਕਸ’ ਦਾ ਸਹਾਰਾ ਲਿਆ। ਉਨ੍ਹਾਂ ਕਿਹਾ, ‘‘ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ, ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਅਸੀਂ ਇਸ ਤਾਨਾਸ਼ਾਹੀ ਦਾ ਡੱਟ ਕੇ ਮੁਕਾਬਲਾ ਕਰਾਂਗੇ ਅਤੇ ਫਾਸ਼ੀਵਾਦੀ ਤਾਕਤਾਂ ਅਤੇ ਉਨ੍ਹਾਂ ਦੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦੇਵਾਂਗੇ। ਹੁਣ ਨੌਜਵਾਨ ਦੇਸ਼ ਦੀ ਲੜਾਈ ਲੜਨਗੇ ਅਤੇ ਹੰਕਾਰ ਨੂੰ ਤੋੜਨਗੇ।’’ ਉਨ੍ਹਾਂ ਨੇ ਸੰਸਦ ਦੀ ਸੁਰੱਖਿਆ ਦੇ ਉਲੰਘਣ ’ਤੇ ਕੇਂਦਰ ’ਤੇ ਵੀ ਵਿਅੰਗ ਕੱਸਿਆ ਅਤੇ ਕਿਹਾ ਕਿ ਮੋਦੀ-ਸ਼ਾਹ ਸੰਸਦ ਦੀ ਸੁਰੱਖਿਆ ਵਿਚ ਹੋ ਰਹੀਆਂ ਕੁਤਾਹੀਆਂ ’ਤੇ ਚੁੱਪ ਹਨ ਪਰ ਅੱਜ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨ ਲੋਕਤੰਤਰ ਦੇ ਕਤਲ ਦਾ ਵਿਰੋਧ ਕਰਨ ਲਈ ਸੰਸਦ ਵੱਲ ਮਾਰਚ ਕਰਨ ਜਾ ਰਹੇ ਹਨ। ਪ੍ਰਧਾਨ ਸ੍ਰੀਨਿਵਾਸ ਨੇ ਕਿਹਾ, ‘‘ਨਰਿੰਦਰ ਮੋਦੀ ਜਦੋਂ ਵਿਦੇਸ਼ ਜਾਂਦੇ ਹਨ ਤਾਂ ਭਾਰਤ ਦੇ ‘ਲੋਕਤੰਤਰ ਦੀ ਮਾਂ’ ਹੋਣ ਦੀ ਗੱਲ ਕਰਦੇ ਹਨ ਪਰ ਦੇਸ਼ ਵਿੱਚ ਆਉਂਦਿਆਂ ਹੀ ਉਹ ‘ਪਾਖੰਡਵਾਦ ਦੇ ਪਿਤਾਮਾ’ ਬਣ ਜਾਂਦੇ ਹਨ। ਨੌਜਵਾਨਾਂ ਦੇ ਭਵਿੱਖ ਨੂੰ ਕੁਚਲਣ ਵਾਲੀ ਅਤੇ ਲੋਕਤੰਤਰ ਦਾ ਕਤਲ ਕਰਨ ਵਾਲੀ ਭਾਜਪਾ ਸਰਕਾਰ ਖ਼ਿਲਾਫ਼ ਅੱਜ ਨੌਜਵਾਨ ਦਿੱਲੀ ਵਿੱਚ ਸੰਸਦ ਦਾ ਘਿਰਾਓ ਕਰਨ ਪੁੱਜੇ। ਜਦੋਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਇਹ ਦੇਸ਼ ਦੇ ਨੌਜਵਾਨਾਂ ਲਈ ਬੇਰੁਜ਼ਗਾਰੀ ਦਾ ਤੋਹਫ਼ਾ ਲੈ ਕੇ ਆਈ ਹੈ।’’ ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦੇ ਸਭ ਤੋਂ ਨੌਜਵਾਨ ਦੇਸ਼ਾਂ ਵਿੱਚੋਂ ਇੱਕ ਹੈ, ਦੇਸ਼ ਵਿੱਚ ਨੌਜਵਾਨਾਂ ਦੀ ਵੱਡੀ ਆਬਾਦੀ ਹੈ ਤੇ ਉਨ੍ਹਾਂ ਵਿੱਚੋਂ 60 ਫ਼ੀਸਦ ਬੇਰੁਜ਼ਗਾਰ ਘੁੰਮ ਰਹੇ ਹਨ, 20 ਸਾਲ ਦੇ 42% ਨੌਜਵਾਨ ਹਨ। 10 ਤੋਂ 24 ਸਾਲ ਦੀ ਉਮਰ ਵਰਗ ਦੇ ਲੋਕ ਬੇਰੁਜ਼ਗਾਰ ਹਨ ਇਹ ਬਹੁਤ ਡਰਾਉਣੀ ਸਥਿਤੀ ਹੈ, ਅੱਜ ਦੇਸ਼ ਭਰ ਵਿੱਚ ਬੇਰੁਜ਼ਗਾਰੀ ਦੀ ਦਰ 45 ਸਾਲਾਂ ਵਿੱਚ ਸਭ ਤੋਂ ਵੱਧ ਹੈ ਪਰ ਮੋਦੀ ਸਰਕਾਰ ਸਿਰਫ਼ ਅਤੇ ਸਿਰਫ਼ ਆਪਣਿਆਂ ਦੋਸਤਾਂ ਲਈ ਕੰਮ ਕਰ ਰਹੀ ਹੈ, ਉਹ ਨਹੀਂ ਹਨ। ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਅਤੇ ਮੁਸੀਬਤਾਂ ਨੂੰ ਦੇਖਦੇ ਹੋਏ ਇੰਡੀਅਨ ਯੂਥ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਹੈ।

Advertisement

Advertisement
Author Image

Advertisement
Advertisement
×