For the best experience, open
https://m.punjabitribuneonline.com
on your mobile browser.
Advertisement

ਯੂਥ ਕਾਂਗਰਸ ਨੇ ਲੌਂਗੋਵਾਲ ’ਚ ਯੁਵਾ ਨਿਆਂ ਸੰਮੇਲਨ ਕਰਵਾਇਆ

06:46 AM Mar 19, 2024 IST
ਯੂਥ ਕਾਂਗਰਸ ਨੇ ਲੌਂਗੋਵਾਲ ’ਚ ਯੁਵਾ ਨਿਆਂ ਸੰਮੇਲਨ ਕਰਵਾਇਆ
ਸਮਾਗਮ ਵਿੱਚ ਮੌਜੂਦ ਕਾਂਗਰਸ ਕਮੇਟੀ ਦੇ ਸਕੱਤਰ ਅਜੈ ਸ਼ਿਕਾਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ।
Advertisement

ਜਗਤਾਰ ਸਿੰਘ ਨਹਿਲ
ਲੌਂਗੋਵਾਲ, 18 ਮਾਰਚ
ਆਲ ਇੰਡੀਆ ਯੂਥ ਕਾਂਗਰਸ ਦੇ ਸੱਦੇ ’ਤੇ ਅੱਜ ਇੱਥੇ ਜ਼ਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਯੁਵਾ ਨਿਆਂ ਸੰਮੇਲਨ ਕਰਵਾਇਆ ਗਿਆ। ਸੰਮੇਲਨ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਜੈ ਛਿਕਾਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਉਚੇਚੀ ਸ਼ਮੂਲੀਅਤ ਕੀਤੀ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਬਦਲਾਅ ਵਾਲੀ ‘ਆਪ’ ਸਰਕਾਰ ਨੇ 2 ਸਾਲਾਂ ਦੇ ਅਰਸੇ ਵਿੱਚ ਹੀ ਪੰਜਾਬ ਨੂੰ ਰੰਗਲੇ ਪੰਜਾਬ ਦੀ ਥਾਂ ‘ਲਹੂ ਨਾਲ ਭਿੱਜਿਆ’ ਪੰਜਾਬ ਬਣਾ ਦਿੱਤਾ ਹੈ। ਹਰ ਥਾਂ ਗੁੰਡਾਗਰਦੀ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ। ਮੁੱਖ ਮੰਤਰੀ ਗੋਰਿਆਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਕਰਦਾ ਸੀ ਪ੍ਰੰਤੂ ਬਦਹਾਲੀ ਦੇ ਰਾਹ ਪਏ ਪੰਜਾਬ ਵਿੱਚ ਨੌਜਵਾਨ ਰੁਜ਼ਗਾਰ ਲਈ ਭਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਖ਼ਿਲਾਫ਼ ਗੋਲੀਆਂ ਚਲਾਉਣ ਵਾਲੀ ਹਰਿਆਣਾ ਸਰਕਾਰ ਖ਼ਿਲਾਫ਼ ਜੇਕਰ ਪੰਜਾਬ ਸਰਕਾਰ ਪਰਚਾ ਦਰਜ ਕਰਦੀ ਤਾਂ ਨੌਜਵਾਨ ਸ਼ੁਭਕਰਨ ਦੀ ਮੌਤ ਨਹੀਂ ਹੋਣੀ ਸੀ। ਉਹਨਾਂ ਸ਼ੁਭਕਰਨ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਆਪ ਸਰਕਾਰ ਪੰਜਾਬ ਵਿਰੋਧੀ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਜੈ ਛਿਕਾਰਾ ਨੇ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਵਿਆਪਕ ਪੱਧਰ ’ਤੇ ਫੈਲੇ ਰੋਹ ਨੂੰ ਸ਼ਾਂਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਚੱਲਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਖ਼ੁਸ਼ਹਾਲ ਬਣਾਉਣ ਲਈ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਜਾਵੇ। ਜ਼ਿਲ੍ਹਾ ਪ੍ਰਧਾਨ ਐਡ. ਗੁਰਤੇਗ ਸਿੰਘ ਨੇ ਪਹੁੰਚੀ ਲੀਡਰਸ਼ਿਪ ਦਾ ਸਵਾਗਤ ਕਰਦਿਆਂ ਆਪ ਸਰਕਾਰ ਦੇ ਪਰਿਵਾਰਵਾਦ, ਭ੍ਰਿਸ਼ਟਾਚਾਰ ਅਤੇ ਲੋਕ ਮਾਰੂ ਨੀਤੀਆਂ ਦੀ ਚਰਚਾ ਕੀਤੀ। ਉਹਨਾਂ ਆਗਾਮੀ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦਾ ਅਹਿਦ ਲਿਆ।

Advertisement

Advertisement
Author Image

Advertisement
Advertisement
×