ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਗ ਲੱਗਣ ਕਾਰਨ ਨੌਜਵਾਨ ਦੀ ਮੌਤ

06:57 AM Sep 18, 2024 IST

ਪੱਤਰ ਪ੍ਰੇਰਕ
ਪੰਚਕੂਲਾ, 17 ਸਤੰਬਰ
ਇੱਥੋਂ ਦੇ ਸੈਕਟਰ-21 ਵਿੱਚ ਬੀੜੀ ਪੀਂਦੇ ਸਮੇਂ ਲਾਗੇ ਰੱਖੇ ਥਿਨਰ ਨੂੰ ਅੱਗ ਲੱਗਣ ਕਾਰਨ ਨੌਜਵਾਨ ਝੁਲਸ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਟੂ ਸੈਕਟਰ-21 ਦੇ ਵਸਨੀਕ ਵਜੋਂ ਹੋਈ ਹੈ। ਪੁਲੀਸ ਅਨੁਸਾਰ ਪਿੰਟੂ ਪਰਿਵਾਰ ਸਣੇ ਸੈਕਟਰ-21 ਸਥਿਤ ਇੱਕ ਕੋਠੀ ਵਿੱਚ ਰਹਿੰਦਾ ਸੀ। ਉਹ ਘਰ ਵਿੱਚ ਪੇਂਟਰ ਦਾ ਕੰਮ ਕਰਦਾ ਸੀ। ਇਸੇ ਲਈ ਉਸ ਨੇ ਥਿਨਰ ਦੀ ਬਾਲਟੀ ਰੱਖੀ ਹੋਏ ਸੀ। ਕੰਮ ਕਰਦੇ ਸਮੇਂ ਉਸ ਨੇ ਥਿਨਰ ਦੀ ਬਾਲਟੀ ਆਪਣੇ ਕੋਲ ਰੱਖੀ ਹੋਈ ਸੀ। ਉਸ ਨੇ ਬੀੜੀ ਨੂੰ ਅੱਗ ਲਾਉਣ ਮਗਰੋਂ ਮਾਚਿਸ਼ ਦੀ ਡੱਬੀ ਹੇਠਾਂ ਸੁੱਟ ਦਿੱਤੀ। ਇਸ ਦੌਰਾਨ ਥਿਨਰ ਨੂੰ ਅੱਗ ਲੱਗ ਗਈ ਤੇ ਉਹ ਉਸ ਦੀ ਲਪੇਟ ਵਿੱਚ ਆ ਗਿਆ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲੈ ਗਏ ਜਿਥੋਂ  ਪੀਜੀਆਈ ਰੈਫਰ ਕਰ ਦਿੱਤਾ ਪਰ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲੈ ਗਏ।

Advertisement

Advertisement