ਟਰੈਕਟਰ ਟਰਾਲੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ
07:55 AM Jan 02, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 1 ਜਨਵਰੀ
ਕਪੂਰਥਲਾ ਰੋਡ ’ਤੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਮ੍ਰਿਤਕ ਦੇ ਭਰਾ ਮਨੀਸ਼ ਕੁਮਾਰ ਵਾਸੀ ਕਿਲਾ ਮੁਹੱਲਾ ਦੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਨੀਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਤਰੁਣ ਕੁਮਾਰ ਐਕਟਿਵਾ ’ਤੇ ਕਪੂਰਥਲਾ ਚੌਕ ਨੇੜੇ ਜਾ ਰਿਹਾ ਸੀ। ਇਸੇ ਦੌਰਾਨ ਟਰੈਕਟਰ ਟਰਾਲੀ ਚਲਾ ਰਹੇ ਵਿਅਕਤੀ ਨੇ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤੀ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
Advertisement
Advertisement
Advertisement