ਨਸ਼ੇ ਦੀ ਓਵਰਡੋਜ਼ ਕਾਰਨ ਨੌੌਜਵਾਨ ਦੀ ਮੌਤ
08:45 AM Sep 01, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 31 ਅਗਸਤ
ਇਲਾਕੇ ਦੇ ਪਿੰਡ ਰਟੌਲ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਨਾਲ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਜੋਬਨਜੀਤ ਸਿੰਘ (27) ਵਜੋਂ ਹੋਈ ਹੈ। ਪਰਿਵਾਰ ਨੂੰ ਉਸ ਦੀ ਲਾਸ਼ ਅੱਜ ਸਵੇਰੇ ਪਿੰਡ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਤੋਂ ਮਿਲੀ। ਉਹ ਅਸਾਮ ’ਚ ਕੰਮ ਕਰਦਾ ਸੀ ਅਤੇ ਕੱਲ੍ਹ ਪਿੰਡ ਪਰਤਿਆ ਸੀ| ਉਸ ਨੇ ਪਰਿਵਾਰ ਤੋਂ ਨਸ਼ਾ ਕਰਨ ਲਈ ਪੈਸਿਆਂ ਦੀ ਮੰਗ ਕੀਤੀ, ਜਿਸ ਨੂੰ ਉਨ੍ਹਾਂ ਇਨਕਾਰ ਕਰ ਦਿੱਤਾ। ਇਸ ਮਗਰੋਂ ਉਹ ਘਰੋਂ ਬਾਹਰ ਚਲਾ ਗਿਆ ਅਤੇ ਰਾਤ ਘਰ ਨਾ ਆਇਆ। ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਨੇ ਪੁਲੀਸ ਚੌਕੀ ਦੋਬੁਰਜੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਸ ਦੇ ਪੁੱਤ ਦੀ ਲਾਸ਼ ਨੇੜਿਉਂ ਸਰਿੰਜ ਵੀ ਬਰਾਮਦ ਹੋਈ ਹੈ|
Advertisement
Advertisement