For the best experience, open
https://m.punjabitribuneonline.com
on your mobile browser.
Advertisement

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

06:59 AM May 02, 2024 IST
ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
Advertisement

ਪੇਤਰ ਪ੍ਰੇਰਕ
ਕਰਤਾਰਪੁਰ, 1 ਮਈ
ਪਿੰਡ ਨਿੱਝਰਾਂ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ (24) ਪੁੱਤਰ ਮਰਹੂਮ ਨਿਰਮਲ ਸਿੰਘ ਵਾਸੀ ਪਿੰਡ ਲਿੱਧੜਾਂ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ, ਉਹ ਆਪਣੇ ਨਾਨਕੇ ਪਿੰਡ ਨਿੱਝਰਾਂ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਕਬੂਤਰ ਪਾਲਣ ਦਾ ਸ਼ੌਕ ਰੱਖਦਾ ਸੀ ਤੇ ਆਪਣੇ ਹੋਰ ਸਾਥੀਆਂ ਨਾਲ ਉੱਡ ਰਹੇ ਕਬੂਤਰਾਂ ਨੂੰ ਫੜਨ ਲਈ ਇਕ ਲੋਹੇ ਦਾ ਜੰਗਲਾ ਲੈ ਕੇ ਗੁਰਦੁਆਰਾ ਕਲਗੀਧਰ ਸਾਹਿਬ ਨਿੱਝਰਾਂ ਦੀ ਦਰਸ਼ਨੀ ਡਿਓੜੀ ਉੱਪਰ ਚੜ੍ਹਿਆ ਹੋਇਆ ਸੀ। ਉਸ ਦੇ ਹੱਥ ਵਿੱਚ ਫੜਿਆ ਜੰਗਲਾ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

Advertisement

Advertisement
Author Image

sukhwinder singh

View all posts

Advertisement
Advertisement
×