ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
08:50 AM Jul 24, 2024 IST
Advertisement
ਨਵੀਂ ਦਿੱਲੀ, 23 ਜੁਲਾਈ
ਕੇਂਦਰੀ ਦਿੱਲੀ ਦੇ ਪਟੇਲ ਨਗਰ ਵਿੱਚ ਭਾਰੀ ਮੀਂਹ ਕਾਰਨ ਇੱਕ 26 ਸਾਲਾ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਡਿਪਟੀ ਕਮਿਸ਼ਨਰ (ਕੇਂਦਰੀ) ਐੱਮ ਹਰਸ਼ਵਰਧਨ ਨੇ ਦੱਸਿਆ ਕਿ ਸੋਮਵਾਰ ਨੂੰ ਦੁਪਹਿਰ 2.43 ਵਜੇ ਰਣਜੀਤ ਨਗਰ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਪਟੇਲ ਨਗਰ ਮੈਟਰੋ ਸਟੇਸ਼ਨ ਨੇੜੇ ਪਾਵਰ ਜਿਮ ਨੇੜੇ ਬਿਜਲੀ ਦਾ ਝਟਕਾ ਲੱਗਣ ਕਾਰਨ ਇੱਕ ਵਿਅਕਤੀ ਲੋਹੇ ਦੇ ਗੇਟ ਨਾਲ ਫਸ ਗਿਆ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਪੁਲੀਸ ਮੁਲਾਜ਼ਮਾਂ ਨੇ ਦੇਖਿਆ ਕਿ ਵਿਅਕਤੀ ਨੂੰ ਲੋਹੇ ਦੇ ਗੇਟ ਨਾਲ ਕਰੰਟ ਲੱਗਾ ਸੀ ਅਤੇ ਸੜਕ ਵੀ ਪਾਣੀ ਨਾਲ ਭਰੀ ਹੋਈ ਸੀ। ਵਿਅਕਤੀ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement
Advertisement