ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

10:07 AM Aug 14, 2024 IST

ਪੱਤਰ ਪ੍ਰੇਰਕ
ਕਾਲਾਂਵਾਲੀ, 13 ਅਗਸਤ
ਖੇਤਰ ਦੇ ਪਿੰਡ ਦੇਸੂ ਮਲਕਾਣਾ ’ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਪ੍ਰਗਟ ਸਿੰਘ (22) ਵਾਸੀ ਦੇਸੂ ਮਲਕਾਣਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀਆਂ ਦੋ ਭੈਣਾਂ ਹਨ ਜੋ ਵਿਆਹੀਆਂ ਹੋਈਆਂ ਹਨ। ਦੱਸਿਆ ਜਾਂਦਾ ਹੈ ਕਿ ਨੌਜਵਾਨ ਪ੍ਰਗਟ ਸਿੰਘ ਆਪਣੇ ਟਿਊਬਵੈੱਲ ’ਤੇ ਲੱਗੀ ਮੋਟਰ ’ਤੇ ਆਪਣੇ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ ਕਿ ਅਚਾਨਕ ਉਸ ਨੂੰ ਕਰੰਟ ਲੱਗ ਗਿਆ। ਨੇੜਲੇ ਲੋਕਾਂ ਨੇ ਉਸ ਨੂੰ ਕਾਲਾਂਵਾਲੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ ਉਸ ਦੇ ਵਾਰਸਾਂ ਨੂੰ ਸੌਂਪ ਦਿੱਤੀ ਹੈ।

Advertisement

 

Advertisement
Advertisement