ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

10:29 AM Aug 31, 2024 IST
ਵਿਰਲਾਪ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰ।

ਸੁਭਾਸ਼ ਚੰਦਰ
ਸਮਾਣਾ, 30 ਅਗਸਤ
ਤਹਿਸੀਲ ਰੋਡ ’ਤੇ ਨਵੀਂ ਦੁਕਾਨ ਦੇ ਬੋਰਡ ਦਾ ਨਾਪ ਲੈਣ ਵੇਲੇ ਇੱਕ ਨੌਜਵਾਨ ਦੀ ਹਾਈਵੋਲਟੇਜ਼ ਤਾਰਾਂ ਨਾਲ ਛੂਹ ਜਾਣ ਕਾਰਨ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (24) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸਤਿਗੁਰੂ ਸਿੰਘ ਵਾਸੀ ਪਿੰਡ ਖੱਤਰੀ ਵਾਲਾ ਨੇ ਦੱਸਿਆ ਕਿ ਉਸ ਦਾ ਪੁੱਤਰ ਭਵਾਨੀਗੜ੍ਹ ਰੋਡ ’ਤੇ ਸਥਿਤ ਇਕ ਦੁਕਾਨ ’ਤੇ ਚਾਰ ਸਾਲਾਂ ਤੋਂ ਕੰਮ ਕਰ ਰਿਹਾ ਸੀ, ਜੋ ਅੱਜ ਸਵੇਰੇ ਤਹਿਸੀਲ ਰੋਡ ’ਤੇ ਨਵੇਂ ਬਣੇ ਸ਼ੋਅ ਰੂਮ ਤੇ ਬੋਰਡ ਦਾ ਨਾਪ ਲੈਣ ਗਿਆ ਸੀ, ਨਾਪ ਲੈਂਦੇ ਸਮੇਂ ਉੱਪਰੋਂ ਲੰਘ ਰਹੀਆਂ ਹਾਈਵੋਲਟੇਜ਼ ਦੀਆਂ ਤਾਰਾਂ ਨਾਲ ਉਸ ਦਾ ਇੰਚੀਟੇਪ ਛੂਹ ਗਿਆ। ਕਰੰਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਨੇ ਉਸ ਨੂੰ ਚੁੱਕ ਜਦੋਂ ਸਿਵਲ ਹਸਪਤਾਲ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਲੜਕੇ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

Advertisement

ਛੱਤ ਤੋਂ ਡਿੱਗ ਕੇ ਨੌਜਵਾਨ ਦੀ ਮੌਤ

ਸ਼ੇਰਪੁਰ (ਬੀਰਬਲ ਰਿਸ਼ੀ): ਇੱਥੋਂ ਨੇੜਲੇ ਪਿੰਡ ਖੇੜੀ ਕਲਾਂ ਵਿੱਚ ਨੌਜਵਾਨ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ (27) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ’ਚੋਂ ਸਾਬਕਾ ਸੈਨਿਕ ਚਮਕੌਰ ਸਿੰਘ ਦਾ ਪੁੱਤਰ ਮਨਦੀਪ ਸਿੰਘ ਰਾਤ ਸਮੇਂ ਆਪਣੇ ਘਰ ਦੀ ਛੱਤ ’ਤੇ ਸੁੱਤਾ ਪਿਆ ਸੀ, ਜਦੋਂ ਉਹ ਰਾਤ ਸਮੇਂ ਉੱਠਿਆ ਤਾਂ ਅਚਨਚੇਤ ਪੈਰ ਤਿਲਕਣ ਕਾਰਨ ਉਹ ਛੱਤ ਤੋਂ ਹੇਠਾਂ ਡਿੱਗ ਪਿਆ।

Advertisement
Advertisement