ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
10:23 AM Oct 29, 2024 IST
Advertisement
ਪੱਤਰ ਪ੍ਰੇਰਕ
ਸਮਾਣਾ, 28 ਅਕਤੂਬਰ
ਇੱਥੋਂ ਨੇੜਲੇ ਪਿੰਡ ਫ਼ਤਹਿਗੜ੍ਹ ਛੰਨਾਂ ਵਿੱਚ ਕੰਬਾਈਨ ’ਤੇ ਕੰਮ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਸਿੰਘ (32) ਵਾਸੀ ਪਿੰਡ ਫ਼ਤਹਿਗੜ੍ਹ ਛੰਨਾਂ ਜੋ ਕੰਬਾਈਨ ’ਤੇ ਕੰਮ ਕਰ ਰਿਹਾ ਸੀ। ਬੀਤੀ ਸ਼ਾਮ ਨੂੰ ਜਦੋਂ ਉਹ ਜੀਰੀ ਦੀ ਕਟਾਈ ਕਰਦੇ ਸਮੇਂ ਕੰਬਾਈਨ ਦੇ ਪਿਛਲੇ ਹਿੱਸੇ ਦੀ ਸਫਾਈ ਕਰਨ ਲਈ ਕੰਬਾਈਨ ਉੱਪਰ ਚੜ੍ਹਿਆ,ਤਾਂ ਉੱਪਰੋ ਲੰਘ ਰਹੀਆਂ ਹਾਈਵੋਲਟੇਜ ਬਿਜਲੀ ਦੀਆਂ ਤਾਰਾ ਨਾਲ ਟਕਰਾ ਕੇ ਹੇਠਾਂ ਡਿੱਗ ਪਿਆ। ਕੁਲਵਿੰਦਰ ਸਿੰਘ ਨੂੰ ਇਲਾਜ ਲਈ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਧਿਕਾਰੀ ਦੀਦਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਸਿੰਘ ਦੀ ਪਤਨੀ ਅਕਵਿੰਦਰ ਕੌਰ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
Advertisement
Advertisement
Advertisement